Friday, October 23, 2026
Home Latest ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ।

Advertisements

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here