ਆਪ ਦੀ ਸਰਕਾਰ ਆਪ ਦੇ ਦਵਾਰ ਤਹਿਤ ਹਲਕੇ ਦੇ ਪੰਜ ਪਿੰਡਾਂ ‘ਚ ਲਗਾਏ ਗਏ ਸੁਵਿਧਾ ਕੈਂਪ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਲੋਕਾਂ ਦੀ ਸੁਵਿਧਾ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰ ਤੁਹੱਡੇ ਦੁਆਰ ਪ੍ਰੋਗਰਾਮ ਤਹਿਤ ਕਪੂਰਥਲਾ ਹਲਕੇ ਵਿੱਚ ਪੰਜ ਥਾਵਾਂ ਤੇ ਸੁਵਿਧਾ ਕੈਂਪ ਲਗਾਏ ਗਏ। ਇਸ ਤਹਿਤ ਕੈਂਪ ਪਿੰਡ ਇਬਨ, ਅਹਿਮਦਪੁਰ, ਭੇਟਾ, ਧਾਰੀਵਾਲ ਦੋਨਾ, ਮਨਸੂਰਵਾਲ ਦੋਨਾ ਵਿਖੇ ਲਗਾਏ ਗਏ, ਜਿਸ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵਿਸ਼ੇਸ਼ ਤੌਰ ਤੇ ਪਹੁੰਚੇ। ਇੰਡੀਅਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਕੰਮਾਂ ਲਈ ਯਤਨਸ਼ੀਲ ਹਨ, ਜਿਸ ਤਹਿਤ ਆਪ ਦੀ ਸਰਕਾਰ,ਤੁਹਾਡੇ ਦੁਆਰ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹੁਣ ਲੋਕਾਂ ਦੇ ਕੰਮ ਪਿੰਡ ਵਿੱਚ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪੈ ਰਿਹਾ। ਇੰਡੀਅਨ ਨੇ ਕਿਹਾ ਕਿ ਆਪ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਹੁਣ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰ-ਘਰ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਿੰਡ-ਮੁਹੱਲਾ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਚੇਅਰਮੈਨ ਇੰਡੀਅਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਦੇਣਗੇ।ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਦੇ ਸਸ਼ਕਤੀਕਰਨ ਦਾ ਮਕਸਦ ਪੂਰਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ। ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਗਾਏ ਜਾ ਰਹੇ ਹਨ।

Advertisements

ਕੈਂਪ ਦੇ ਸਥਾਨ, ਮਿਤੀ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇੰਡੀਅਨ ਨੇ ਕਿਹਾ ਕਿ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਨੇ ਇੱਕ ਵਾਰ ਫਿਰ ਦੇਸ਼ਭਰ ਵਿੱਚ ਬਾਜੀ ਮਾਰ ਲਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ।ਇੰਡੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਸੰਬਰ 2023 ਵਿੱਚ ਅਹਿਮ ਸੇਵਾਵਾਂ ਨੂੰ ਲਾਗੂ ਕਰਕੇ ਲੋਕਾਂ ਦੇ ਦਰਵਾਜ਼ੇ ਤੇ ਮੁਹੱਈਆ ਕਰਵਾਉਣ ਦੀ ਸਕੀਮ ਸ਼ੁਰੂ ਕੀਤੀ ਸੀ। ਲੋਕ 1076 ਨੰਬਰ ਤੇ ਕਾਲ ਕਰਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇੰਡੀਅਨ ਨੇ ਦੱਸਿਆ ਕਿ ਕੈਂਪ ਵਿੱਚ ਐਸਡੀਐਮ, ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ, ਜ਼ਿਲ੍ਹਾ ਭਲਾਈ ਅਫ਼ਸਰ, ਐਸਐਚਓ ਅਧਿਕਾਰੀ, ਕਾਨੂੰਗੋ, ਪਟਵਾਰੀ, ਐਸਡੀਓ, ਐਕਸੀਅਨ ਹਾਜ਼ਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਧਿਕਾਰੀ ਨੂੰ ਕੈਂਪ ਵਿੱਚ ਮਿਲੇਗਾ ਅਤੇ ਉਹ ਉਸੇ ਸਮੇਂ ਹੀ ਤਸਦੀਕ ਕਰਨ ਉਪਰੰਤ ਮੌਕੇ ਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਲਜ ਵਿੱਚ ਦਾਖਲਾ ਲੈਣਾ ਅਤੇ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ ਕਰਨਾ ਹੋਵੇਗਾ। ਕੈਂਪ ਵਿੱਚ ਲੋੜੀਂਦੇ ਅਸਲ ਦਸਤਾਵੇਜ਼ ਨੂੰ ਕੈਪ ਵਿੱਚ ਅਪਲਾਈ ਕਰਨੇ ਹੋਣਗੇ।

ਇਸ ਦੀ ਤਸਦੀਕ ਦੇ ਕੈਂਪ ਵਿੱਚ ਪਟਵਾਰੀ ਮਜੂਦ ਰਹੇਗਾ। ਇਸ ਤੋਂ ਬਾਅਦ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਤੇ ਇਸ ਦੀ ਤਸਦੀਕ ਕਰਕੇ  ਸਰਟੀਫਿਕੇਟ ਸੌਂਪਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ 44 ਤਰ੍ਹਾਂ ਦੀਆਂ ਪ੍ਰਮੁੱਖ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਦਾ ਸਰਟੀਫਿਕੇਟ, ਫਰਦ, ਲੇਬਰ ਰਜਿਸਟ੍ਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਦਾ ਲਾਭ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਉੱਥੇ ਹੀ ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ, ਬਲਾਕ ਪ੍ਰਧਾਨ ਸੰਨੀ ਰਾਤਰਾ, ਇਵੈਂਟ ਇੰਚਾਰਜ ਗੌਰਵ ਕੰਡਾ, ਸੁਰਜੀਤ ਸਿੰਘ ਵਿੱਕੀ, ਸੁਖਦੇਵ ਸਿੰਘ ਰਿੰਕੂ, ਸੋਸ਼ਲ ਮੀਡੀਆ ਇੰਚਾਰਜ ਕੁਲਵੰਤ ਸਿੰਘ ਔਜਲਾ, ਸਰਪੰਚ ਈਬਨ ਸੰਤੋਖ ਸਿੰਘ, ਗੁਰਮੁੱਖ ਸਿੰਘ ਗੋਮਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here