Monday, October 26, 2026
Home Latest ਨੌਜ਼ਵਾਨ ਨੇ ਆਪਣੇ ਹੀ ਗੁਆਂਢੀ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਮੌਤ

ਨੌਜ਼ਵਾਨ ਨੇ ਆਪਣੇ ਹੀ ਗੁਆਂਢੀ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਮੌਤ

ਸ਼੍ਰੀ ਚਮਕੌਰ ਸਾਹਿਬ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸ਼੍ਰੀ ਚਮਕੌਰ ਸਾਹਿਬ ਦੇ ਘੁਮਿਆਰਾਂ ਮਹੁੱਲੇ ਵਿੱਚ ਇੱਕ ਨੌਜ਼ਵਾਨ ਵੱਲੋਂ ਆਪਣੇ ਗੁਆਂਢੀ ਤੇ ਤੇਜ਼ਧਾਰ ਹਥਿਆਰਾਂ ਨਾਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪ੍ਰੇਮ ਚੰਦ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਨੌਜ਼ਵਾਨ ਨੇ ਪ੍ਰੇਮ ਚੰਦ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਨੌਜ਼ਵਾਨ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here