ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਭਰਾਵਾਂ ਵਿੱਚ ਮਾਰੀ ਟੱਕਰ, 1 ਦੀ ਮੌਤ ਦੂਸਰਾ ਜ਼ਖ਼ਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾਂ ਹੁਸ਼ਿਆਰਪੁਰ ਦੇ ਪਿੰਡ ਗੜਦੀਵਾਲਾ ਵਿੱਚ ਇੱਕ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਿੱਥੇ ਕਿ ਤੇਜ਼ ਰਫ਼ਤਾਰ ਟਿੱਪਰ ਨੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ। ਜਾਣਕਾਰੀ ਦਿੰਦੇ ਹੋਏ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਪਵਨ ਕੁਮਾਰ ਵਾਸੀ ਗੜਦੀਵਾਲਾ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸਾਈਡ ਤੋਂ ਆ ਰਿਹਾ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਦੋਵੇਂ ਭਰਾ ਦੀਪਕ ਅਤੇ ਰੋਸ਼ਨ ਸੜਕ ਤੇ ਡਿੱਗ ਪਏ। ਉਸਦੇ ਭਰਾ ਦੀਪਕ ਦੀ ਟਿੱਪਰ ਦੇ ਟਾਇਰ ਹੇਠਾਂ ਆਉਣ ਕਾਰਨ ਮੌਕੇ ਤੇ ਮੌਤ ਹੋ ਗਈ ਅਤੇ ਦੂਸਰੇ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਟਿੱਪਰ ਚਾਲਕ ਰਣਜੀਤ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਜੰਮੂ-ਕਸ਼ਮੀਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here