ਹੁਸ਼ਿਆਰਪੁਰ ਪੁਲਿਸ ਨੇ ਤਿੰਨ ਨਸ਼ਾਂ ਤਸਕਰਾਂ ਨੂੰ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਪੁਲਿਸ ਨਸ਼ਾਂ ਤਸਕਰਾਂ ਨੂੰ ਕਾਬੂ ਕਰਨ ਵਿੱਚ ਲਗਾਤਾਰ ਸਫ਼ਲਤਾ ਹਾਸਲ ਕਰ ਰਹੀ ਹੈ। ਥਾਣਾ ਮਾਡਲ ਟਾਊਨ ਪੁਲਿਸ ਨੇ ਗਸ਼ਤ ਦੌਰਾਨ ਅਤੇ ਮੁਖਬਰ ਦੇ ਆਧਾਰ ਤੇ ਅਮਨ ਸ਼ਰਮਾ ਉਰਫ ਅਮਨ ਪੁੱਤਰ ਸੋਮਨਾਥ ਸ਼ਰਮਾ ਵਾਸੀ ਕੀਰਤੀ ਨਗਰ ਅਤੇ ਗੌਰਵ ਪੁੱਤਰ ਰਵੀ ਕੁਮਾਰ ਵਾਸੀ ਤੁਲਸੀ ਨਗਰ, ਹੁਸ਼ਿਆਰਪੁਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੇ ਆਧਾਰ ਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ।

Advertisements

ਇਨ੍ਹਾਂ ਮੁਲਜ਼ਮਾਂ ਦੀ ਤਲਾਸ਼ੀ ਕਰਨ ਉਪਰੰਤ ਇੰਨਾਂ ਪਾਸੋਂ 720 ਨਸ਼ੀਲੇ ਕੈਪਸੂਲ, 2 ਲੱਖ ਦੀ ਡਰੱਗ ਮਨੀ ਸਮੇਤ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਹੈ। ਅਤੇ ਥਾਣਾ ਸਦਰ ਦੀ ਪੁਲਿਸ ਨੇ 1 ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏਐਸਆਈ ਰਸ਼ਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਗਸ਼ਤ ਦੌਰਾਨ ਬੂਲਾਵਾੜੀ ਤੋਂ ਬਜਵਾੜਾ ਸਾਈਡ ਜਾ ਰਹੇ ਸੀ ਤਾਂ ਝੁਗੀਆਂ ਵਾਲੇ ਪਾਸਿਓਂ ਇਕ ਨੌਜਵਾਨ ਆਉਂਦਾ ਦਿੱਖਾਈ ਦਿੱਤਾ। ਜਿਸ ਨੇ ਆਪਣੇ ਹੱਥ ਵਿੱਚ ਮੋਮੀ ਲਿਫਾਫਾ ਫੜਿਆ ਅਤੇ ਪੁਲਿਸ ਨੂੰ ਵੇਖ ਕੇ ਸੁੱਟ ਕੇ ਦੌੜਨ ਲੱਗਾ। ਜਿਸ ਨੂੰ ਕਾਬੂ ਕਰ ਲਿਆ ਗਿਆ ਅਤੇ ਨਾਂ ਪਤਾ ਪੁੱਛਣ ਉਪਰੰਤ ਉਸਨੇ ਆਪਣਾ ਨਾਂ ਸਾਹਿਲ ਸਿੰਘ ਉਰਫ ਸੰਨੀ ਪੁੱਤਰ ਜਸਵੰਤ ਸਿੰਘ ਵਾਸੀ ਬੁਲਾਵਾੜੀ ਦੱਸਿਆ। ਤਲਾਸ਼ੀ ਕਰਨ ਉਪਰੰਤ ਉਸ ਪਾਸੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲਿਸ ਨੇ ਤਿੰਨਾਂ ਆਰੋਪੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here