ਮਾਣਯੋਗ ਹਾਈਕੋਰਟ ਨੇ ਬਾਰਡਰਾਂ ਤੇ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀ ਸਮੇਤ ਪ੍ਰਦਰਸ਼ਨ ਕਰਨ ਤੇ ਲਗਾਈ ਰੋਕ

ਦਿੱਲੀ (ਦ ਸਟੈਲਰ ਨਿਊਜ਼)। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਕੀਤੀ ਗਈ ਚੌਥੀ ਮੀਟਿੰਗ ਦੌਰਾਨ ਵੀ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਹੁਣ ਜੋ ਵੀ ਹੋਵੇਗਾ, ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਖਨੌਰੀ ਤੇ ਸ਼ੰਭੂ ਬਾਰਡਰ ਉੱਤੇ ਭੀੜ ਜਮ੍ਹਾਂ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਟਰੈਕਟਰ-ਟਰਾਲੀ ਨਾਲ ਪ੍ਰਦਰਸ਼ਨ ਦਾ ਕੀ ਮਤਲਬ ਹੈ? ਮੋਟਰ ਵਹੀਕਲ ਐਕਟ ਤਹਿਤ ਹਾਈਵੇਅ ਤੇ ਟਰੈਕਟਰ-ਟਰਾਲੀ ਉੱਤੇ ਨਹੀਂ ਜਾ ਸਕਦੇ। ਹਾਈਕੋਰਟ ਨੇ ਕਿਸਾਨ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ ਮੀਟਿੰਗਾ ਦਾ ਵੇਰਵਾ ਮੰਗਿਆ ਹੈ। ਅਗਲੇ ਹਫ਼ਤੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here