ਸ਼ੰਭੂ ਬਾਰਡਰ ਤੇ ਹਾਲਾਤ ਤਣਾਅਪੂਰਨ, ਸ਼ਾਮ ਨੂੰ ਕੇਂਦਰ ਸਰਕਾਰ ਨਾਲ ਫਿਰ ਹੋ ਸਕਦੀ ਹੈ ਮੀਟਿੰਗ

ਦਿੱਲੀ (ਦ ਸਟੈਲਰ ਨਿਊਜ਼)। ਸ਼ੰਭੂ ਬਾਰਡਰ ਤੇ ਹਾਲਾਤ ਕਾਫ਼ੀ ਤਣਾਅ ਵਾਲੇ ਬਣੇ ਹੋਏ ਹਨ। ਕਿਸਾਨਾਂ ਨੇ ਦਿੱਲੀ ਵੱਲੋ ਵੱਧਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਫੋਰਸ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਬੀਤੇ ਦਿਨ ਹੀ ਹਾਈਕੋਰਟ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਸਨ। ਕੇਂਦਰ ਸਰਕਾਰ ਨੇ ਅੱਜ ਸ਼ਾਮ ਚੰਡੀਗੜ੍ਹ ਵਿੱਚ ਪੰਜਵੇ ਗੇੜ ਦੀ ਮੀਟਿੰਗ ਦਾ ਸੱਦਾ ਦਿੱਤਾ ਹੈ। ਹਾਲਾਤ ਤਣਾਅਪੂਰਨ ਹੁੰਦੇ ਵੇਖ ਦਿੱਲੀ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ ਅਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੀ ਸਿੰਘੂ-ਟਿਕਰੀ ਸਰਹੱਦ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਗਾਜ਼ੀਪੁਰ ਸਰਹੱਦ ਨੂੰ ਵੀ ਸੀਲ ਕਰ ਦਿੱਤਾ ਹੈ। ਅੱਜ ਸ਼ਾਮ ਨੂੰ ਹੋ ਰਹੀ ਮੀਟਿੰਗ ਵਿੱਚ ਇਹ ਵੇਖਣਾ ਹੋਵੇਗਾ ਕਿ ਕਿਸਾਨਾਂ ਦਾ ਕੂਚ ਦਿੱਲੀ ਵੱਲ ਜਾਣ ਤੋਂ ਟੱਲ ਸਕਦਾ ਹੈ ਜਾਂ ਨਹੀਂ।

Advertisements

LEAVE A REPLY

Please enter your comment!
Please enter your name here