ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਲੋਕਤੰਤਰ ਧਜੀਆਂ ਉਡਾਉਣ ਵਿੱਚ ਕੋਈ ਕਸਰ ਨਹੀਂ ਛੱਡੀ: ਮੋਮੀ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਚੰਡੀਗੜ੍ਹ ਮੇਅਰ ਦੀ ਚੋਣ ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਨੇ ਸਵਾਗਤ ਕੀਤਾ ਹੈ।ਪਾਰਟੀ ਨੇ ਆਪਣੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਘੋਸ਼ਿਤ ਕਰਨ ਵਾਲੇ ਇਹ ਇਤਿਹਾਸਕ ਫੈਸਲਾ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਇਸ ਫੈਸਲੇ ਨੇ ਸੱਚਮੁੱਚ ਲੋਕਤੰਤਰ ਦੀ ਜਿੱਤ ਦੀ ਨਿਸ਼ਾਨਦੇਹੀ ਕੀਤੀ ਹੈ।ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿਕਾਸ ਮੋਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿਖੇ ਆਪਣਾ ਮੇਅਰ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੇ ਲੋਕਤੰਤਰ ਦੀਆਂ ਧਜੀਆਂ ਉਡਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਸਰ ਨਹੀਂ ਚਾਂਦੀ।ਉਸ ਨੇ ਹਰ ਚਾਲ ਚਲੀ ਪਰ ਸੁਪਰੀਮ ਕੋਰਟ ਨੇ ਉਸ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ।ਉਨ੍ਹਾਂ ਕਿਹਾ ਕਿ ਭਾਜਪਾ ਤਾਂ  ਮੇਅਰ ਦੀ ਚੋਣ ਵੀ ਨਹੀਂ ਕਰਵਾਉਣਾ ਚਾਹੁੰਦੀ ਸੀ ਕਿਉਂਕਿ ਉਹ ਜਾਣਦੀ ਸੀ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਕੋਲ 20 ਕੌਂਸਲਰ ਹਨ ਅਤੇ ਉਨ੍ਹਾਂ ਕੋਲ ਸਿਰਫ 15 ਸਨ।ਬਹੁਤ ਮੁਸ਼ਕਲ ਨਾਲ 18 ਜਨਵਰੀ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ।

Advertisements

ਮੋਮੀ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਸਾਬਤ ਕਰ ਦਿੱਤਾ ਹੈ ਕਿ ਆਖਰਕਾਰ ਸੱਚ ਦੀ ਜਿੱਤ ਹੁੰਦੀ ਹੈ।ਅੱਜ ਲੋਕਤੰਤਰ ਦੀ ਜਿੱਤ ਹੋਈ ਹੈ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਫੈਂਸਲੇ ਨਾਲ ਨਾਲ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਣ ਵਾਲੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਾਰੇ ਭਾਰਤੀਆਂ ਨੂੰ ਖੁਸ਼ੀ ਮਿਲੀ ਹੈ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਭਾਜਪਾ ਵੱਲੋਂ ਲੋਕਤੰਤਰ ਦਾ ਖੁੱਲ੍ਹੇਆਮ ਕਤਲ ਕੀਤਾ ਗਿਆ।ਇਸ ਨਾਲ ਭਾਜਪਾ ਦੀ ਹੇਰਾਫੇਰੀ ਦਾ ਪਰਦਾਫਾਸ਼ ਹੋ ਗਿਆ ਹੈ ਅਤੇ ਅੰਤ ਵਿੱਚ ਸੱਚ ਦੀ ਜਿੱਤ ਹੋਈ ਹੈ।ਜੀ ਵੋਟਾਂ ਉਨ੍ਹਾਂ ਵੱਲੋਂ ਚੋਰੀ ਕੀਤੀਆਂ ਗਈਆਂ ਸਨ ਉਹ ਵੋਟਾਂ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਕਰਾਰ ਦਿੱਤਾ ਹੈ ਅਤੇ ਭਾਜਪਾ ਦੀ ਹੇਰਾਫੇਰੀ ਦਾ ਪਰਦਾਫਾਸ਼ ਹੋ ਗਿਆ ਹੈ।ਮੋਮੀ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਇਨਸਾਫ਼ ਦੀ ਜਿੱਤ ਹੋਈ ਹੈ ਅਤੇ ਭਾਜਪਾ ਦੀਆਂ ਵੋਟਾਂ ਦੀ ਚੋਰੀ ਰੰਗੇ ਹੱਥੀਂ ਫੜੀ ਗਈ ਹੈ।ਇਸਦੇ ਨਾਲ ਹੀ ਇੰਡੀਆ ਗਠਜੋੜ ਦੀ ਜਿੱਤ ਦੀ ਸ਼ੁਰੂਆਤ  ਹੋਈ ਹੈ।ਦਿੱਲੀ ਅਤੇ ਪੰਜਾਬ ਤੋਂ ਬਾਅਦ ਆਮ  ਚੰਡੀਗੜ੍ਹ ਵਿੱਚ ਵੀ ਆਦਮੀ ਪਾਰਟੀ ਦਾ ਰਾਜ ਹੋਵੇਗਾ।ਸੁਪਰੀਮ ਕੋਰਟ ਦੇ ਫੈਸਲੇ ਨਾਲ ਦੇਸ਼ ਵਿੱਚ ਲੋਕਤੰਤਰ ਮਜ਼ਬੂਤ ਹੋਇਆ ਹੈ ਅਤੇ ਭਾਜਪਾ ਦੀ ਤਾਨਾਸ਼ਾਹੀ ਨੂੰ ਬੁਰੀ ਤਰ੍ਹਾਂ ਹਾਰ ਮਿਲੀ ਹੈ।ਪੂਰੇ ਦੇਸ਼ ਨੇ ਦੇਖਿਆ ਸੀ ਕਿ ਕਿਸ ਤਰ੍ਹਾਂ ਭਾਜਪਾ ਨੇ ਲੋਕਤੰਤਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ।

LEAVE A REPLY

Please enter your comment!
Please enter your name here