ਮਨਿੰਦਰ ਵਾਸੀ ਖਡਿਆਲਾ ਸੈਣੀਆ 35 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਹੁਸ਼ਿਆਰਪੁਰ/ਬੁੱਲੋਵਾਲ (ਦ ਸਟੈਲਰ ਨਿਊਜ਼)।  ਬੁੱਲੋਵਾਲ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧਈ ਏਐਸਆਈ ਸਤਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਖਡਿਆਲਾ ਸੈਣੀਆ ਨੂੰ ਜਾ ਰਹੇ ਸਨ ਕਿ ਇਸੇ ਦੌਰਾਨ ਇੱਕ ਨੌਜਵਾਨ ਗੱਲੀ ਵਿੱਚ ਖੜਾ ਦਿਖਾਈ ਦਿੱਤਾ, ਜਿਸ ਨੇ ਹੱਥ ਵਿੱਚ ਇੱਕ ਲਿਫਾਫਾ ਫੜਿਆ ਹੋਇਆ ਸੀ ਅਤੇ ਪੁਲਿਸ ਟੀਮ ਨੂੰ ਵੇਖ ਕੇ ਖਿਸਕਨ ਲੱਗਾ। ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਅਤੇ ਉਸ ਨੇ ਆਪਣਾ ਨਾਂ ਲਖਵਿੰਦਰ ਸਿੰਘ ਉਰਫ ਮਨਿੰਦਰ ਪੁੱਤਰ ਸੁਰਿੰਦਰ ਸਿੰਘ ਵਾਸੀ ਖਡਿਆਲਾ ਸੈਣੀਆ ਦੱਸਿਆ। ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 35 ਪੱਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  

Advertisements

LEAVE A REPLY

Please enter your comment!
Please enter your name here