ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ

ਫਾਜਿਲਕਾ (ਦ ਸਟੈਲਰ ਨਿਊਜ਼)। ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਫਾਜਿਲਕਾ ਦੇ ਮਹੱਤਵਪੂਰਨ ਪੁਆਇੰਟਾਂ ਪਰ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਅਤੇ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਵੱਲੋਂ ਨਾਕਾਬੰਦੀ ਦੀ ਚੈਕਿੰਗ ਕੀਤੀ ਗਈ ਅਤੇ ਨਾਕਾ ਡਿਊਟੀ ਤੇ ਲਗਾਏ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਬਾਹਰਲੇ ਜਿਲ੍ਹਿਆਂ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਸ਼ੱਕੀ ਵਹੀਕਲਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾਵੇ।

Advertisements

ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਕੋਈ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰ ਕੋਈ ਨਸ਼ੀਲੀ ਵਸਤੂ ਜਾਂ ਹਥਿਆਰ ਲੈ ਕੇ ਜਿਲ੍ਹਾ ਵਿੱਚ ਦਾਖਲ ਨਾ ਹੋ ਸਕੇ, ਤਾਂ ਕਿ ਕੋਈ ਸ਼ੱਕੀ ਜਿਲ੍ਹਾ ਵਿੱਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here