16 ਦਿਨ ਬਾਅਦ ਉਸਮਾਨ ਸ਼ਹੀਦ ਪਹੁੰਚੀ ਤਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਕੀਤਾ ਗਿਆ ਸੰਸਕਾਰ, ਪੁਰਤਗਾਲ ਵਿੱਚ ਹਾਦਸੇ ਵਿੱਚ ਹੋਈ ਸੀ ਮੌਤ

ਦਸੂਹਾ (ਦ ਸਟੈਲਰ ਨਿਊਜ਼), ਪ੍ਰਵੀਨ ਸੋਹਲ। ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਹਾਲ ਹੀ ਵਿੱਚ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਤਜਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਦੀ ਮ੍ਰਿਤਕ ਦੇਹ 16 ਦਿਨਾਂ ਬਾਅਦ ਅੱਜ ਉਸ ਦੇ ਜੱਦੀ ਪਿੰਡ ਉਸਮਾਨ ਸ਼ਹੀਦ ਵਿਖੇ ਪੁੱਜੀ। ਜਿੱਥੇ ਰੋਂਦੇ ਹੋਏ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਪੂਰੀਆਂ ਰਸਮਾਂ ਨਾਲ ਤਜਿੰਦਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ। ਪਰਿਵਾਰ ਨੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਇੱਥੇ ਲਿਆਉਣ ਲਈ ਪ੍ਰਵਾਸੀ ਵੀਰਾਂ ਦਾ ਧੰਨਵਾਦ ਕੀਤਾ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਜਿੰਦਰ ਸਿੰਘ ਆਪਣੀ ਡਿਊਟੀ ਖਤਮ ਕਰਕੇ ਘਰ ਪਰਤ ਰਿਹਾ ਸੀ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਅਤੇ ਹੋਰਨਾਂ ਨੌਜਵਾਨਾਂ ਨੂੰ ਵੀ ਸੱਟਾਂ ਲੱਗੀਆਂ ਸਨ।

Advertisements

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਚੰਗੀ ਹੋ ਸਕੇ। ਐਤਵਾਰ 5 ਫਰਵਰੀ ਨੂੰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹਨਾਂ ਨੇ ਪੁਰਤਕਲਾਂ ਵਿਚ ਰਹਿਣ ਵਾਲੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ। ਜਿਹਨਾਂ ਨੇ ਦੱਸਿਆ ਕਿ ਕੰਮ ਖਤਮ ਕਰਕੇ ਪੰਜੇ ਦੋਸਤ ਕਾਰ ‘ਚ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੇ ਟੋਏ ਵਿੱਚ ਪਲਟ ਗਈ ਸੀ। ਜਿਸਤੋਂ ਬਾਅਦ ਉਸਦੇ ਦੋਸਤਾਂ ਵੱਲੋਂ ਉਸ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਹ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਐਨਆਰਆਈ ਵੀਰਾਂ ਨਾਲ ਸੰਪਰਕ ਕਰ ਰਹੇ ਸੀ। ਜਿਸ ਤੋਂ ਬਾਅਦ ਸਾਰਿਆਂ ਦੇ ਸਹਿਯੋਗ ਨਾਲ ਉਹਨਾਂ ਦੇ  ਪੁੱਤਰ ਦੀ ਮ੍ਰਿਤਕ ਦੇਹ ਪੈਤ੍ਰਿਕ ਪਿੰਡ ਪਹੁੰਚੀ। ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

LEAVE A REPLY

Please enter your comment!
Please enter your name here