ਹੁਸ਼ਿਆਰਪੁਰ ਆਟੋਮੋਬਾਇਲਜ਼ ਦੇ ਐਮਡੀ ਗੁਰਪ੍ਰੀਤ ਸਿੰਘ ਨੇ ਸੈਣੀ ਯੂਥ ਫੈਡਰੇਸ਼ਨ ਦੀ ਵੈੱਬਸਾਈਟ ਕੀਤੀ ਲਾਂਚ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੈਣੀ ਯੂਥ ਫੈਡਰੇਸ਼ਨ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਕੌਮੀ ਪ੍ਰਧਾਨ ਨਰਿੰਦਰ ਲਾਲੀ, ਸੂਬਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਤੇ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਮੰਝਪੁਰ ਦੀ ਅਗਵਾਈ ’ਚ ਹੋਈ। ਇਸ ਮੌਕੇ ਮੁੱਖ ਮਹਿਮਾਨ ਹੁਸ਼ਿਆਰਪੁਰ ਆਟੋਮੋਬਾਇਲਜ਼ ਦੇ ਐਮ.ਡੀ. ਗੁਰਪ੍ਰੀਤ ਸਿੰਘ ਨੇ ਫੈਡਰੇਸ਼ਨ ਦੀ ਵੈੱਬਸਾਈਟ ਲਾਂਚ ਕੀਤੀ। ਇਸ ਮੌਕੇ ਐਮ.ਡੀ. ਗੁਰਪ੍ਰੀਤ ਸਿੰਘ ਨੇ ਫੈਡਰੇਸ਼ਨ ਵਲੋਂ ਲਾਂਚ ਕੀਤੀ ਗਈ ਵੈੱਬਸਾਈਟ ਲਈ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਕ ਬਹੁਤ ਹੀ ਵਧੀਆ ਉਪਰਾਲਾ ਹੈ, ਇਸ ਨਾਲ ਵੱਧ ਤੋਂ ਵੱਧ ਸੈਣੀ ਸਮਾਜ ਦੇ ਲੋਕ ਜੁੜ ਸਕਣਗੇ ਅਤੇ ਫੈਡਰੇਸ਼ਨ ਵਲੋਂ ਸੈਣੀ ਭਾਈਚਾਰੇ ਦੇ ਹਿੱਤਾਂ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।

Advertisements

ਇਸ ਮੌਕੇ ਕੌਮੀ ਪ੍ਰਧਾਨ ਨਰਿੰਦਰ ਲਾਲੀ ਨੇ ਕਿਹਾ ਕਿ ਸੈਣੀ ਸਮਾਜ ਨੂੰ ਇਕੱਠੇ ਹੋ ਕੇ ਵੱਖ-ਵੱਖ ਖੇਤਰਾਂ ’ਚ ਆਪਣੀ ਪਹਿਚਾਣ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵਲੋਂ ਲਾਂਚ ਕੀਤੀ ਵੈੱਬਸਾਈਟ ’ਚ ਸੈਣੀ ਸਮਾਜ ਨਾਲ ਸਬੰਧਿਤ ਹਰੇਕ ਵਿਅਕਤੀ ਮੈਂਬਰ ਬਣ ਸਕਦਾ ਹੈ ਤੇ ਇਸ ਲਈ ਕੋਈ ਵੀ ਫ਼ੀਸ ਨਹੀਂ ਹੈ। ਇਸ ਮੌਕੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਸੈਣੀ ਸਮਾਜ ਨੇ ਦੇਸ਼-ਵਿਦੇਸ਼ ’ਚ ਵੱਡੀਆਂ ਮੱਲ੍ਹਾਂ ਮਾਰੀਆਂ ਤੇ ਦੇਸ਼ ਦੇ ਵਿਕਾਸ ’ਚ ਸੈਣੀ ਭਾਈਚਾਰੇ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਅੱਜ ਸੈਣੀ ਭਾਈਚਾਰੇ ਦੇ ਲੋਕ ਆਪਣੀ ਕਾਬਲੀਅਤ ਨਾਲ ਹਰੇਕ ਖੇਤਰ ’ਚ ਅੱਗੇ ਵੱਧ ਕੇ ਨਾਮਣਾ ਖੱਟ ਰਹੇ ਹਨ।

ਮੀਟਿੰਗ ’ਚ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਮੰਝਪੁਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਤੇ ਫੈਡਰੇਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਸਬੰਧੀ ਦੱਸਿਆ। ਇਸ ਮੌਕੇ ਅਰਵਿੰਦਰ ਸਿੰਘ ਬੱਬੂ, ਜਤਿੰਦਰਪਾਲ ਸਿੰਘ ਗੁਰਦਾਸਪੁਰ, ਮੰਗਜੀਤ ਸਿੰਘ ਗੰਭੋਵਾਲ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਡੱਲੀ, ਅਰਵਿੰਦਰ ਸਿੰਘ, ਭਗਵਾਨ ਸਿੰਘ ਸੈਣੀ, ਲਛਮਣ ਸਿੰਘ ਟਾਂਡਾ, ਜਸਪ੍ਰੀਤ ਸੈਣੀ ਟਾਂਡਾ, ਪਰਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ, ਜਸਪ੍ਰੀਤ ਸਿੰਘ, ਸਤੀਸ਼ ਕੁਮਾਰ ਹੁਸ਼ਿਆਰਪੁਰ, ਹਰਜਾਪ ਸਿੰਘ, ਅਮਰੀਕ ਕੁਮਾਰ, ਕਮਲਜੀਤ ਸਿੰਘ ਭੂਪਾ, ਬਲਜੀਤ ਸਿੰਘ ਰਾਜਾ, ਇੰਦਰਜੀਤ ਸਿੰਘ ਖਡਿਆਲਾ ਸੈਣੀਆਂ, ਅਮਰਦੀਪ ਸਿੰਘ ਖਡਿਆਲਾ ਸੈਣੀਆਂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here