ਲੱਕੀ ਵਾਸੀ ਮੁੱਹਲਾ ਰਾਮਗੜ੍ਹ 12 ਬੋਤਲਾ ਨਜ਼ਾਇਜ ਸ਼ਰਾਬ ਸਮੇਤ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਥਾਣਾ ਮਾਡਲ ਟਾਊਨ ਪੁਲਿਸ ਨੇ ਨਜਾਇਜ਼ ਸ਼ਰਾਬ ਦੀਆਂ ਬੋਤਲਾ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਵੇਖਿਆ ਕਿ ਇੱਕ ਨੌਜਵਾਨ ਸੜਕ ਕਿਨਾਰੇ ਐਕਟਿਵਾ ਤੇ ਬੈਠਾ ਤੇ ਬੈਠਾ ਸੀ। ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ ਤੇ ਉਸਦਾ ਨਾਂ ਪੁੱਛਿਆ। ਜਿਸ ਨੇ ਆਪਣਾ ਨਾਂ ਲਖਵੀਰ ਸਿੰਘ ਉਰਫ਼ ਲੱਕੀ ਪੁੱਤਰ ਲੇਟ ਤਰਸੇਮ ਸਿੰਘ ਵਾਸੀ ਰਾਮਗੜ੍ਹ ਦੱਸਿਆ। ਤਲਾਸ਼ੀ ਲੈਣ ਉਪਰੰਤ ਐਕਟਿਵਾ ਵਿੱਚੋਂ 12 ਬੋਤਲਾ ਨਜ਼ਾਇਜ ਸ਼ਰਾਬ ਬਰਾਮਦ ਕੀਤੀ ਅਤੇ ਐਕਟਿਵਾ ਬਿਨ੍ਹਾਂ ਨੰਬਰੀ ਹੋਣ ਕਾਰਨ ਐਕਟਿਵਾ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਲੱਕੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

LEAVE A REPLY

Please enter your comment!
Please enter your name here