ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਧੜਾਧੜ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ: ਚੇਅਰਮੈਨ ਇੰਡੀਅਨ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਵਿਧਾਨ ਸਭਾ ਹਲਕਾ ਕਪੂਰਥਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸ਼ਮੇ ਭਾਰੀ ਬਲ ਮਿਲਿਆ ਜਦੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਪ੍ਰੇਰਨਾ ਸਦਕਾ15 ਪਰਿਵਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਜਸ਼ੈਲੀ ਤੋਂ ਖੁਸ਼ ਹੋ ਕੇ ਅਕਾਲੀ ਦਲ,ਕਾਂਗਰਸ ਅਤੇ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਸ਼ਾਮਲ ਹੋ ਗਏ।ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਭਾਜਪਾ ਐਸਸੀ ਵਿੰਗ ਦੇ ਜ਼ਿਲ੍ਹਾ ਜਰਨਲ ਸਕੱਤਰ ਨਰਿੰਦਰ ਸਿੰਘ,ਸੀਪੀਆਈ ਜ਼ਿਲ੍ਹਾ ਜਰਨਲ ਸਕੱਤਰ ਆਤਮਾ ਸਿੰਘ,ਗੁਰਮੇਲ ਸਿੰਘ ਪੱਡਾ ਗਰੋਵਰ ਕਲੋਨੀ ਅਕਾਲੀ ਦਲ, ਬਲਵਿੰਦਰ ਸਿੰਘ ਅਕਾਲੀ ਦਲ,ਝੁਝਾਰ ਸਿੰਘ ਅਕਾਲੀ ਦਲ,ਲਵਪ੍ਰੀਤ ਸਿੰਘ ਗਰੋਵਰ ਕਲੋਨੀ ਅਕਾਲੀ ਦਲ, ਗੁਰਪ੍ਰੀਤ  ਸਿੰਘ ਕਾਂਗਰਸ,ਨਿਰਮਲ ਸਿੰਘ ਕਾਂਗਰਸ, ਪੱਪੂ ਕਾਂਗਰਸ, ਸੰਪੂ ਕਾਂਗਰਸ,ਰਾਕੁਬ ਗੁਜਰ ਕਾਂਗਰਸ, ਕਾਲੁ ਰਾਮ ਕਾਂਗਰਸ, ਕਰਨੈਲ ਸਿੰਘ ਕਾਂਗਰਸ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਜੀ ਆਇਆਂ ਕਿਹਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਜ਼ਰੂਰ ਦਿੱਤਾ ਜਾਵੇਗਾ।

Advertisements

ਵਿਧਾਨ ਸਭਾ ਹਲਕਾ ਕਪੂਰਥਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸ਼ਮੇ ਭਾਰੀ ਬਲ ਮਿਲਿਆ ਜਦੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਪ੍ਰੇਰਨਾ ਸਦਕਾ15 ਪਰਿਵਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਜਸ਼ੈਲੀ ਤੋਂ ਖੁਸ਼ ਹੋ ਕੇ ਅਕਾਲੀ ਦਲ,ਕਾਂਗਰਸ ਅਤੇ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਸ਼ਾਮਲ ਹੋ ਗਏ।ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਭਾਜਪਾ ਐਸਸੀ ਵਿੰਗ ਦੇ ਜ਼ਿਲ੍ਹਾ ਜਰਨਲ ਸਕੱਤਰ ਨਰਿੰਦਰ ਸਿੰਘ,ਸੀਪੀਆਈ ਜ਼ਿਲ੍ਹਾ ਜਰਨਲ ਸਕੱਤਰ ਆਤਮਾ ਸਿੰਘ,ਗੁਰਮੇਲ ਸਿੰਘ ਪੱਡਾ ਗਰੋਵਰ ਕਲੋਨੀ ਅਕਾਲੀ ਦਲ, ਬਲਵਿੰਦਰ ਸਿੰਘ ਅਕਾਲੀ ਦਲ,ਝੁਝਾਰ ਸਿੰਘ ਅਕਾਲੀ ਦਲ,ਲਵਪ੍ਰੀਤ ਸਿੰਘ ਗਰੋਵਰ ਕਲੋਨੀ ਅਕਾਲੀ ਦਲ, ਗੁਰਪ੍ਰੀਤ  ਸਿੰਘ ਕਾਂਗਰਸ,ਨਿਰਮਲ ਸਿੰਘ ਕਾਂਗਰਸ, ਪੱਪੂ ਕਾਂਗਰਸ, ਸੰਪੂ ਕਾਂਗਰਸ,ਰਾਕੁਬ ਗੁਜਰ ਕਾਂਗਰਸ, ਕਾਲੁ ਰਾਮ ਕਾਂਗਰਸ, ਕਰਨੈਲ ਸਿੰਘ ਕਾਂਗਰਸ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਜੀ ਆਇਆਂ ਕਿਹਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਜ਼ਰੂਰ ਦਿੱਤਾ ਜਾਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ  ਸ਼ਾਮਲ ਹੋਣ ਵਾਲਿਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਕਰਵਾਏ ਜਾ ਰਹੇ ਮਿਆਰੀ ਅਤੇ ਤਕਨੀਕੀ ਵਿਕਾਸ ਕਾਰਜਾਂ ਤੋਂ ਪੰਜਾਬ ਦੇ ਲੋਕ ਬੇਹਦ ਪ੍ਰਸੰਨ ਹਨ ਅਤੇ ਅੱਜ ਉਨ੍ਹਾਂ ਦੀਆਂ ਨੀਤੀਆਂ ਤੋਂ ਹੀ ਪ੍ਰਭਾਵਿਤ ਹੋ ਕੇ ਤਕਰੀਬਨ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਤੇ ਲੋਕਸਭਾ ਚੋਣਾਂ ਵਿਚ ਹਲਕੇ ਤੋਂ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਡੀਅਨ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਧੜਾਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਵਿਚ ਮੁਫਤ ਬਿਜਲੀ ਦਾ ਲਾਹਾ ਵੱਡੀ ਗਿਣਤੀ ਵਿਚ ਪਰਿਵਾਰ ਲੈ ਰਹੇ ਹਨ।ਸਿਹਤ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਮੁੱਖ ਮੰਤਰੀ ਵੱਲੋਂ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ।ਪੰਜਾਬ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਹਸਪਤਾਲਾਂ ਨੂੰ ਅੱਪਗੇ੍ਡ ਕੀਤਾ ਜਾ ਰਿਹਾ ਹੈ। ਸਰਕਾਰੀ ਦਫਤਰਾਂ ਵਿਚ ਭਿ੍ਸ਼ਟਾਚਾਰ ਨੂੰ ਨੱਥ ਪਈ ਹੈ ਅਤੇ ਲੋਕਾਂ ਦੀ ਖੱਜਲ ਖੁਆਰੀ ਵੀ ਬੰਦ ਹੋ ਗਈ ਹੈ। ਇੰਡੀਅਨ ਨੇ ਦੱਸਿਆ ਕਿ ਮਹਿਲਾਵਾਂ ਨਾਲ ਹਰ ਮਹੀਨੇ ਇਕ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਮਾਨ ਸਰਕਾਰ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇ।ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ,ਬਲਾਕ ਪ੍ਰਧਾਨ ਅਨਮੋਲ ਕੁਮਾਰ, ਬਲਾਕ ਪ੍ਰਧਾਨ ਪਿਆਰਾ ਸਿੰਘ, ਬਲਾਕ ਪ੍ਰਧਾਨ ਦਲਜੀਤ ਸਿੰਘ,ਬਲਾਕ ਪ੍ਰਧਾਨ ਸਨੀ ਰੱਤੜਾ ਸੋਸ਼ਲ ਮੀਡੀਆ ਇੰਚਾਰਜ,ਈਵੈਂਟ ਇੰਚਾਰਜ ਗੌਰਵ ਕੰਡਾ,ਸੁਖਦੇਵ ਸਿੰਘ ਰਿੰਕੂ, ਸੁਰਜੀਤ ਸਿੰਘ ਵਿਕੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here