ਫਾਜ਼ਿਲਕਾ ਪੁਲਿਸ ਵੱਲੋਂ ਹੈਰੋਇਨ, ਪੋਸਤ ਤੇ ਨਸੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸਟ

ਫਾਜ਼ਿਲਕਾ (ਦ ਸਟੈਲਰ ਨਿਊਜ਼): ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਣਜੀਤ ਸਿੰਘ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਫਿਰੋਜ਼ਪੁਰ ਰੇਂਜ ਅਤੇ ਵਰਿੰਦਰ ਸਿੰਘ ਬਰਾੜ ਪੀਪੀਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

Advertisements

ਇਸੇ ਤਹਿਤ ਪੁਲਿਸ ਵੱਲੋਂ ਵੱਖ-ਵੱਖ ਮੁਕਦਮਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰ ਪ੍ਰਦੀਪ ਸਿੰਘ ਪੀਪੀਐਸ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਅਤੇ ਰਛਪਾਲ ਸਿੰਘ ਪੀਪੀਐਸ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਵੱਲੋਂ ਐਨਡੀਪੀਐਸ ਐਕਟ ਦੇ ਕੁੱਲ 40 ਮਾਮਲਿਆਂ ਵਿੱਚ ਫੜਿਆ ਗਿਆ ਨਸ਼ੀਲਾ ਪਦਾਰਥ ਨਸ਼ਟ ਕੀਤਾ ਗਿਆ। ਨਸ਼ਟ ਕੀਤੇ ਗਏ ਸਮਾਨ ਵਿੱਚ 7.933 ਕਿਲੋਗ੍ਰਾਮ ਹੈਰੋਇਨ 157.450 ਕਿਲੋਗ੍ਰਾਮ ਪੋਸਤ 4662 ਨਸ਼ੀਲੀਆਂ ਗੋਲੀਆਂ ਅਤੇ 38 ਗ੍ਰਾਮ ਸਮੈਕ ਸ਼ਾਮਿਲ ਹੈ।

LEAVE A REPLY

Please enter your comment!
Please enter your name here