
ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਦਿੱਲੀ ਤੋਂ ਜਲੰਧਰ ਵਾਪਸ ਆਉਦੇ ਸਮੇਂ ਇੱਕ ਇਨੋਵਾ ਕਾਰ ਤੇ ਟਰੱਕ ਵਿਚਕਾਰ ਟੱਕਰ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਧੀਰਾ ਜੋ ਕਿ ਇੱਕ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ ਤੇ ਉਹ ਦਿੱਲੀ ਤੋਂ ਸਵਾਰੀ ਛੱਡ ਕੇ ਵਾਪਸ ਜਲੰਧਰ ਪਰਤ ਰਿਹਾ ਸੀ ਤਾਂ ਉਸਦੀ ਕਾਰ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ, ਤੇ ਉਹ ਗੰਭੀਰ ਜ਼ਖਮੀ ਹੋ ਗਿਆ।

ਰਾਹਗੀਰਾਂ ਦੀ ਮਦਦ ਨਾਲ ਰਣਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












