ਪੰਜਾਬ ਸਰਕਾਰ ਨੇ ਹਰਿਆਣਾ ਨੂੰ ਲਿਖੀ ਚਿੱਠੀ, ਪਿ੍ਰਤਪਾਲ ਨੂੰ ਹਵਾਲੇ ਕਰਨ ਦੀ ਕਹੀ ਗੱਲ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਦੀ ਕਾਰਵਾਈ ਵਿੱਚ ਜ਼ਖਮੀ ਹੋਏ ਕਿਸਾਨ ਪ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰਨ ਲਈ ਚੀਫ਼ ਸੈਕਟਰੀ ਪੰਜਾਬ ਵੱਲੋਂ ਹਰਿਆਣਾ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ।

Advertisements

ਦੱਸ ਦੇਈਏ ਕਿ ਇਸ ਸਮੇਂ ਜ਼ਖਮੀ ਪ੍ਰਿਤਪਾਲ ਸਿੰਘ ਦਾ ਇਲਾਜ ਪੀਜੀਆਈ ਰੋਹਤਕ ਵਿੱਚ ਚੱਲ ਰਿਹਾ ਹੈ। ਉਸਨੂੰ ਪੰਜਾਬ ਸਰਕਾਰ ਨੂੰ ਸੌਂਪਿਆ ਜਾਵੇ ਤਾਂ ਜੋ ਉਸਦਾ ਮੁਫ਼ਤ ਇਲਾਜ ਕਰਵਾਇਆ ਜਾ ਸਕੇ।

ਇਸਤੋਂ ਇਲਾਵਾ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦਾ ਕੋਈ ਹੋਰ ਅੰਦੋਲਨਕਾਰੀ ਕਿਸਾਨ ਹਰਿਆਣਾ ਵਿੱਚ ਇਲਾਜ ਅਧੀਨ ਹੈ ਤਾਂ ਉਸਨੂੰ ਵੀ ਸਾਡੇ ਹਵਾਲੇ ਕੀਤਾ ਜਾਵੇ।

LEAVE A REPLY

Please enter your comment!
Please enter your name here