ਕਰੋੜਾਂ ਰੁਪਏ ਦਾ ਗਊ ਸੈੱਸ ਲੈ ਰਹੀ ਹੈ ਸਰਕਾਰ ਫਿਰ ਵੀ ਸੜਕਾਂ ਤੇ ਘੁੰਮ ਰਹੀਆਂ ਗਊਆਂ: ਮੁਕੇਸ਼ ਕਸ਼ਯਪ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਘੁੰਮਦੇ ਅਵਾਰਾ ਪਸ਼ੂ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਸਰਦੀ ਦੇ ਮੌਸਮ ਚ ਇਹ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ।ਸੜਕ ਤੇ ਖੜ੍ਹੇ ਅਤੇ ਬੈਠੇ ਬੇਸਹਾਰਾ  ਪਸ਼ੂ ਗੰਦਗੀ ਖਾਣ ਲਈ ਮਜਬੂਰ ਹਨ। ਜਿਸ ਕਾਰਨ ਵਾਹਨ ਚਾਲਕ ਇਸ ਦਾ ਸ਼ਿਕਾਰ ਹੋ ਰਹੇ ਹਨ। ਇਸ ਮੁੱਦੇ ਤੇ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਕੋਈ ਕਦਮ ਨਹੀਂ ਚੁੱਕੇ ਜਾ ਰਹੇ।ਸੜਕਾਂ ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਲੈ ਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਜ਼ਿਲ੍ਹੇ ਦੇ ਵੱਖ-ਵੱਖ ਬਾਜ਼ਾਰਾਂ ਦਾ ਜਾਇਜ਼ਾ ਲਿਆ ਤਾਂ ਸੜਕਾਂ ਤੇ ਹਰ ਪਾਸੇ ਬੇਸਹਾਰਾ ਪਸ਼ੂ ਹੀ ਨਜ਼ਰ ਆਏ।ਮੁਕੇਸ਼ ਕਸ਼ਯਪ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ 2016 ਤੋਂ ਗਊ ਸੈੱਸ ਦੇ ਰੂਪ ਵਿੱਚ ਲੋਕਾਂ ਤੋਂ ਟੈਕਸ ਵਸੂਲਿਆ ਜਾ ਰਿਹਾ ਹੈ। ਇਹ ਟੈਕਸ ਸਭ ਤੋਂ ਪਹਿਲਾਂ ਬਾਲਣ, ਦੇਸੀ ਅਤੇ ਅੰਗਰੇਜ਼ੀ ਸ਼ਰਾਬ, ਸੀਮਿੰਟ, ਬਿਜਲੀ ਦੇ ਬਿੱਲ, ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਆਦਿ ਉੱਤੇ ਲਗਾਇਆ ਗਿਆ ਸੀ। ਉਸ ਸਮੇਂ ਸਰਕਾਰ ਨੇ ਇਹ ਟੈਕਸ ਲਗਾਉਣ ਸਮੇਂ ਦਲੀਲ ਦਿੱਤੀ ਸੀ ਕਿ ਇਹ ਟੈਕਸ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਲਗਾਇਆ ਜਾ ਰਿਹਾ ਹੈ, ਇਸ ਤੋਂ ਇਕੱਠੇ ਹੋਣ ਵਾਲੇ ਪੈਸਿਆਂ ਨਾਲ ਗਊਸ਼ਾਲਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ ਸੜਕਾਂ ਅਤੇ ਗਲੀਆਂ ਤੋਂ ਬੇਸਹਾਰਾ ਪਸ਼ੂਆਂ ਨੂੰ ਹਟਾਇਆ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਕੋਈ ਵੀ ਨਵੀਂ ਗਊਸ਼ਾਲਾਵਾਂ ਦਾ ਨਿਰਮਾਣ ਨਹੀਂ ਕੀਤਾ ਗਿਆ, ਉਨ੍ਹਾਂ ਵਿੱਚ ਫੰਡਾਂ ਦੀ ਘਾਟ,ਚਾਰੇ ਦੀ ਘਾਟ,ਬੁਨਿਆਦੀ ਢਾਂਚੇ ਦੀ ਘਾਟ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ ਕਾਰਨ ਬੇਸਹਾਰਾ ਪਸ਼ੂ ਸੜਕਾਂ ਤੇ ਰੁਲ ਰਹੇ ਹਨ। ਕਸ਼ਯਪ ਨੇ ਕਿਹਾ ਕਿ ਪੰਜਾਬ ਸਰਕਾਰ ਗਊ ਸੈੱਸ ਦੇ ਨਾਂ ਤੇ ਲੋਕਾਂ ਤੋਂ ਭਾਰੀ ਟੈਕਸ ਵਸੂਲ ਰਹੀ ਹੈ ਪਰ ਇਸ ਦੇ ਬਾਵਜੂਦ ਪਸ਼ੂਆਂ ਦੀ ਹਾਲਤ ਅਜਿਹੀ ਬਣੀ ਹੋਈ ਹੈ ਕਿ ਉਨ੍ਹਾਂ ਨੂੰ ਮਰਨ ਲਈ ਸੜਕਾਂ ਤੇ ਛੱਡ ਦਿੱਤਾ ਗਿਆ ਹੈ, ਇਸ ਪਾਸੇ ਕਿਸੇ ਦਾ ਧਿਆਨ ਨਹੀਂ ਹੈ।ਇੰਨਾ ਹੀ ਨਹੀਂ ਪੋਲੀਥੀਨ ਕੈਰੀ ਬੈਗ ਤੇ ਪਾਬੰਦੀ ਹੋਣ ਦੇ ਬਾਵਜੂਦ ਸ਼ਹਿਰ ਚ ਇਨ੍ਹਾਂ ਦੀ ਖੁੱਲ੍ਹੇਆਮ ਵਰਤੋਂ ਕੀਤੀ ਜਾ ਰਹੀ ਹੈ। ਸੜਕਾਂ ਤੇ ਖਿੱਲਰੇ ਉਹੀ ਪੋਲੀਥੀਨ ਖਾ ਕੇ ਗਊਆਂ ਮਰ ਰਹੀਆਂ ਹਨ। ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਚ ਪੋਲੀਥੀਨ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਚ ਨਾਕਾਮ ਸਾਬਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਸ਼ਹਿਰ ਵਿੱਚ ਪਾਬੰਦੀ ਹੋਣ ਦੇ ਬਾਵਜੂਦ ਪੋਲੀਥੀਨ ਕੈਰੀ ਬੈਗਾਂ ਦੀ ਖੁੱਲ੍ਹੇਆਮ ਵਰਤੋਂ ਕੀਤੀ ਜਾ ਰਹੀ ਹੈ,ਜਿਸ ਕਾਰਨ ਪ੍ਰਦੂਸ਼ਣ ਦੇ ਨਾਲ-ਨਾਲ ਪਸ਼ੂਆਂ ਦੀ ਮੌਤ ਵੀ ਹੋ ਰਹੀ ਹੈ, ਇਸ ਲਈ ਸ਼ਹਿਰ ਵਿੱਚੋਂ ਪੋਲੀਥੀਨ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਊ ਸੈੱਸ ਦੇ ਨਾਂ ਤੇ ਕਰੀਬ 500 ਕਰੋੜ ਰੁਪਏ ਇਕੱਠਾ ਕਰ ਰਹੀ ਹੈ ਅਤੇ ਇਹ ਕਿੱਥੇ ਖਰਚ ਕਰ ਰਹੀ ਹੈ, ਇਸ ਬਾਰੇ ਕੋਈ ਨਹੀਂ ਜਾਣਦਾ।ਗਊ ਸੈੱਸ ਤੋਂ ਪੈਸਾ ਇਕੱਠਾ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਫੰਡ ਜਾਰੀ ਨਾ ਕਰਨ ਕਾਰਨ 500 ਦੇ ਕਰੀਬ ਗਊਸ਼ਾਲਾਵਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ।

LEAVE A REPLY

Please enter your comment!
Please enter your name here