ਲੁਧਿਆਣਾ ‘ਚ ਵੱਡੀ ਗੈਂਗਵਾਰ: ਬੱਬੂ ਗੈਂਗਸਟਰ ਦੀ ਮੌਤ, 1 ਗੰਭੀਰ ਜ਼ਖ਼ਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਪ੍ਰਤਾਪਪੁਰ ਇਲਾਕੇ ਤੋਂ ਇੱਕ ਖ਼ਬਰ ਮਿਲੀ ਹੈ। ਜਿੱਥੇ ਕਿ ਸਵੇਰੇ 4 ਵਜੇ ਦੇ ਕਰੀਬ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਨੇ ਉਕਤ ਮਾਮਲੇ ਦੇ ਗਵਾਹ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਗੋਲੀ ਲੱਗਣ ਕਾਰਨ ਗੈਂਗਸਟਰ ਸੂਰਜ ਉਰਫ ਬੱਬੂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖਮੀ ਵੀ ਹੋਇਆ ਹੈ। ਜ਼ਖਮੀ ਹਰਪ੍ਰੀਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਘਟਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੇ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

LEAVE A REPLY

Please enter your comment!
Please enter your name here