ਦੋ ਨਸ਼ਾਂ ਤਸਕਰ 24 ਨਸ਼ੀਲੇ ਟਿਕਿਆਂ ਸਮੇਂਤ ਕਾਬੂ

ਮਾਹਿਲਪੁਰ (ਦ ਸਟੈਲਰ ਨਿਊਜ਼)। ਥਾਣਾ ਮਾਹਿਲਪੁਰ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਗੁਰਨੇਕ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਦੋ ਨੌਜਵਾਨ ਸੜਕ ਕਿਨਾਰੇ ਮੋਟਰਸਾਈਕਲ ਲਗਾ ਕੇ ਖੜੇ ਸਨ। ਜਿਨ੍ਹਾਂ ਪਾਸੋਂ ਸ਼ੱਕ ਦੀ ਬਿਨਾਹ ਤੇ ਉਨ੍ਹਾਂ ਦਾ ਨਾਂ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਉਰਫ ਪੇੜਾ ਪੁੱਤਰ ਗੁਰਦੇਵ ਸਿੰਘ ਅਤੇ ਅਸ਼ੋਕ ਕੁਮਾਰ ਉਰਫ ਅਕਾਸ਼ ਪੁੱਤਰ ਕੁਲਦੀਪ ਸਿੰਘ ਵਾਸੀ ਲੰਗੇਰੀ, ਮਾਹਿਲਪੁਰ ਵਜੋਂ ਦੱਸਿਆਂ। ਤਲਾਸ਼ੀ ਲੈਣ ਉਪਰੰਤ ਇਨ੍ਹਾਂ ਪਾਸੋਂ 24 ਨਸ਼ੀਲੇ ਟੀਕੇ  ਬਰਾਮਦ ਕੀਤੇ ਗਏ। ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

LEAVE A REPLY

Please enter your comment!
Please enter your name here