ਹੁਸ਼ਿਆਰਪੁਰ ਪੁਲਿਸ ਨੇ ਵਿਅਕਤੀ ਨੂੰ 1000 ਦੀ ਭਾਰਤੀ ਕਰੰਸੀ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਵਿਅਕਤੀ ਨੂੰ 1000 ਰੁਪਏ ਦੀ ਭਾਰਤੀ ਕਰੰਸੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐਸਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੇ ਆਧਾਰ ਤੇ ਅਜੇ ਕੁਮਾਰ ਪੁੱਤਰ ਵਿਦੇਛਰ ਪੂਰਵੇ ਵਾਸੀ ਸੁਖੀਆਬਾਦ ਨੂੰ ਲਕਸ਼ਮੀ ਮਾਰਕਿਟ ਵਿੱਚੋਂ ਕਾਬੂ ਕੀਤਾ ਗਿਆ। ਜੋ ਕਿ ਦੁਕਾਨਾਂ ਅੱਗੇ ਖੜ੍ਹੇ ਹੋ ਕੇ ਸ਼ਰੇਆਮ ਦੜੇ ਸੱਟੇ ਦਾ ਧੰਦਾ ਕਰਦਾ ਹੈ। ਜਿਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1000 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here