ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 29 ਫਰਵਰੀ ਨੂੰ ਆਯੋਜਿਤ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੰਗਰੂਰ (ਧੁਰੀ) ਵਿਖੇ  29 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। 

Advertisements

ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਦਿੰਦਿਆ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਸਮੇਤ 8 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ,  ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਉੱਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਕਤ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਤੇ ਮਸਲਿਆਂ ਲਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਐਨ.ਆਰ.ਆਈ ਮਿਲਣੀ ਦਾ ਮੁੱਖ ਮਨੋਰਥ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਸਬੰਧਿਤ ਜ਼ਿਲ੍ਹਿਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਇਸ ਮੌਕੇ ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ। ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here