2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਹੁਣ ਤੱਕ ਰਹੇ ਅਸਫਲ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਨੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮਨ ਕੇ ਸੰਘਰਸ਼ ਖਤਮ ਕੀਤਾ ਜਾਵੇ ਤੇ ਕਿਸਾਨਾਂ ਉੱਤੇ ਹਰਿਆਣਾ ਸਰਕਾਰ ਵਲੋਂ ਕੀਤਾ ਜਾ ਰਿਹਾ ਤਸ਼ੱਦਦਬੰਦ ਕਰਵਾਇਆ ਜਾਵੇ। ਮੰਗਲਵਾਰ ਨੂੰ ਸ਼ਾਹੀ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਚ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਮਾਮਲੇ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਸੀ, ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਅਤੇ ਇਹ ਮਾਮਲੇ ਇੰਨਾ ਜ਼ਿਆਦਾ ਵਧ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਭਾਰੀ ਕਰਜ਼ੇ ਦੇ ਬੋਝ ਦੇ ਥੱਲੇ ਦਬੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਆਤਮ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨ ਆਗੂਆਂ ਨਾਲ ਜਲਦੀ ਤੋਂ ਜਲਦੀ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨੀ ਮਸਲਿਆਂ ਦਾ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਹੁਣ ਤਕ ਅਸਫਲ ਰਿਹਾ ਹੈ। ਕਿਉਂਕਿ ਕਿਸਾਨਾਂ ਦੀ ਫਸਲ ਬੀਜਣ ਦੀ ਲਾਗਤ ਦੁੱਗਣੀ ਹੋ ਗਈ ਹੈ ਅਤੇ ਫ਼ਸਲਾਂ ਦੇ ਭਾਅ ਉਸੇ ਥਾਂ ਤੇ ਖੜ੍ਹੇ ਹਨ।

Advertisements

ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ, ਜਿਸ ਕਾਰਨ ਦੇਸ਼ ਦੀ ਪਛਾਣ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮੋਰਚੇ ਬੰਦੀ ਦੇਸ਼ ਦੀਆਂ ਸਰਹੱਦਾਂ ਤੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਖ਼ੁਦ ਗੱਲਬਾਤ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾ ਸਕਦਾ ਸੀ ਪਰ ਸਰਕਾਰ ਉਨ੍ਹਾਂ ਤੇ ਲਾਠੀਆਂ, ਅੱਥਰੂ ਗੈਸ ਤੇ ਗੋਲੀਆਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਖੜ੍ਹੀ ਹੈ। ਕਿਸਾਨ ਐੱਮਐੱਸਪੀ ਦੀ ਮੰਗ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਦੋ ਸਾਲ ਪਹਿਲਾਂ ਇਹ ਵਾਅਦਾ ਕੀਤਾ ਸੀ ਪਰ ਪੂਰਾ ਨਹੀਂ ਕੀਤਾ। ਕਿਸਾਨ ਇਸ ਸਬੰਧੀ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਦਿੱਲੀ ਜਾ ਰਹੇ ਹਨ ਪਰ ਸਰਕਾਰ ਨੇ ਕਿਸਾਨਾਂ ਨੂੰ ਦਬਾਉਣ ਦੀ ਤਿਆਰੀ ਕਰ ਲਈ ਹੈ। ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਲੰਮਾ ਸੰਘਰਸ਼ ਕੀਤਾ ਸੀ ਕਈ ਜਾਨਾਂ ਵੀ ਗਿਆ ਸੀ।

ਹੁਣ ਸਰਕਾਰ ਨੂੰ ਪਹਿਲ ਦੇ ਅਧਾਰ ਤੇ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ।ਉਹਨਾਂ ਕਿਹਾ ਕਿ ਕਿਸਾਨ ਇਸ ਤਰ੍ਹਾਂ ਦੇ ਤਸ਼ੱਦਦ ਤੇ ਦਬਾਅ ਤੋਂ ਚੁੱਕਣ ਵਾਲੇ ਨਹੀਂ ਹਨ ਅਤੇ ਕੇਂਦਰ ਸਰਕਾਰ ਨੂੰ ਇਹ ਚੰਗੀ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ। ਸ਼ਾਹੀ ਨੇ ਕਿਹਾ ਕਿ ਭਾਰਤੀ ਕਿਸਾਨ ਭਾਈਚਾਰਾ ਅਤੇ ਖਾਸ ਤੌਰ ਤੇ ਪੰਜਾਬੀ ਕਿਸਾਨ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜੋ ਉਹਨਾਂ ਦੀ ਸਵੈ-ਨਿਰਭਰਤਾ ਅਤੇ ਜੀਵਨ ਪ੍ਰਤੀ ਨਜ਼ਰੀਏ ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਉਨ੍ਹਾਂ ਦਾ ਸੰਘਰਸ਼ ਵੱਖ-ਵੱਖ ਕਾਰਨਾਂ ਕਰਕੇ ਖੁਸ਼ਹਾਲੀ ਅਤੇ ਸੁਰੱਖਿਅਤ ਕਿਸਾਨ ਜੀਵਨ ਲਈ ਹੈ। ਪੰਜਾਬ ਦੇ ਕਿਸਾਨ ਸੰਘਰਸ਼ ਦੇ ਰਾਹ ਤੇ ਹਨ ਅਤੇ ਦਿੱਲੀ ਚਲੋ ਮੁਹਿੰਮ ਤਹਿਤ ਹਰਿਆਣਾ-ਪੰਜਾਬ ਦੇ ਵੱਖ ਵੱਖ ਬਾਰਡਰਾਂ ਉੱਤੇ ਪੁਲਿਸ ਨਾਲ ਟਕਰਾਓ ਦੀ ਸਥਿਤੀ ਵਿਚ ਹਨ। ਕਿਸਾਨਾਂ ਦੀ ਪ੍ਰਮੁੱਖ ਮੰਗ ਐਮਐਸਪੀ ਉੱਤੇ ਕਾਨੂੰਨ ਬਣਾਉਣ ਦੀ ਹੈ ਜਿਸ ਬਾਰੇ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ ਅਤੇ ਪਿਛਲੇ 2 ਸਾਲਾਂ ਤੋਂ ਕਿਸਾਨਾਂ ਨੂੰ ਲਮਕਾ ਰਹੀ ਹੈ।

LEAVE A REPLY

Please enter your comment!
Please enter your name here