ਭਾਜਪਾ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਵਰਕਰ ਜੰਗੀ ਪੱਧਰ ਤੇ ਕਰਨ ਕੰਮ: ਮਨਜੀਤ ਰਾਏ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਪੂਰਥਲਾ ਵਿੱਚ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਦੀ ਅਗਵਾਈ ਵਿੱਚ ਹੋਈ।ਇਸ ਮੀਟਿੰਗ ਵਿੱਚ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਰਾਏ ਵਿਸ਼ੇਸ਼ ਤੋਰ ਤੇ ਹਾਜ਼ਰ ਹੋਏ।ਮੀਟਿੰਗ ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਜਿੱਤ ਤੈਅ ਕਰਨ ਲਈ ਹਰ ਬੂਥ ਤੇ ਜਿੱਤ ਦੇ ਝੰਡੇ ਲਹਿਰਾਉਣ ਲਈ ਹਰ ਬੂਥ ਤੇ ਪ੍ਰਭਾਵ ਤੈਅ ਕਰਨ ਅਤੇ ਕੇਂਦਰ ਸਰਕਾਰ ਦੀਆਂ ਸਰਕਾਰੀ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਗਿਆ।ਇਸ ਮੌਕੇ ਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਰਾਏ ਨੇ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਭਾਜਪਾ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦਾ ਕੰਮ ਪੂਰੀ ਤਿਆਰੀ ਨਾਲ ਜੰਗੀ ਪੱਧਰ ਤੇ ਸ਼ੁਰੂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰ,ਨਸ਼ਾਖੋਰੀ ਅਤੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਲੋਕ ਭਾਜਪਾ ਦੇ ਨਾਲ ਜੁੜ ਰਹੇ ਹਨ।

Advertisements

ਉਨ੍ਹਾਂ ਕਿਹਾ ਕਿ ਭਾਜਪਾ ਇੱਕ ਧਰਮ ਨਿਰਪੱਖ ਪਾਰਟੀ ਹੈ, ਪਾਰਟੀ ਨਾਲ ਜੁੜੇ ਹਰ ਧਰਮ ਅਤੇ ਜਾਤ ਦੇ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਵਿੱਚ ਮਹਿੰਗਾਈ ਨੂੰ ਦੂਰ ਕਰਨ ਲਈ ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰ ਰਹੇ ਹਨ, ਜਿਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ।ਖੋਜੇਵਾਲ ਨੇ ਕਿਹਾ ਕਿ ਸਾਰੇ ਵਰਕਰਾਂ ਨੂੰ ਬੂਥ ਦੇ ਲੇਬਲ ਤੇ 6 ਪ੍ਰੋਗਰਾਮ ਲਾਜ਼ਮੀ ਤੌਰ ਤੇ ਕਰਨੇ ਪੈਣਗੇ।ਬੂਥ ਤੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮਨ ਕੀ ਬਾਤ ਪ੍ਰੋਗਰਾਮ ਸੁਣਨਾ ਜ਼ਰੂਰੀ ਹੈ, ਇਹ ਪ੍ਰੋਗਰਾਮ ਹਰ ਮਹੀਨੇ ਦੇ ਆਖਰੀ ਐਤਵਾਰ ਸਵੇਰੇ 11.30 ਵਜੇ ਟੈਲੀਕਾਸਟ ਕੀਤਾ ਜਾਂਦਾ ਹੈ।

ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਨੌਜਵਾਨਾਂ ਨੂੰ ਮਿਲਕੇ ਨਰਿੰਦਰ ਮੋਦੀ ਅਤੇ ਨਮੋ ਐਪ ਡਾਊਨਲੋਡ ਕਰਵਾਉਣਾ ਹੈ।ਉਨ੍ਹਾਂ ਛੇ ਏਜੰਡਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਪਹਿਲਾ ਹੈ ਜਥੇਬੰਦਕ, ਦੂਸਰਾ ਸਮਾਜਿਕ ਸੰਪਰਕ, ਤੀਸਰਾ ਸਰਕਾਰ,ਚੌਥਾ ਉਸਾਰੂ, ਲੋਕਾਂ ਨਾਲ ਸੰਪਰਕ ਵਧਾਉਣਾ ਅਤੇ ਛੇਵਾਂ ਹੋਰ ਪ੍ਰੋਗਰਾਮਾਂ ਨਾਲ ਸਬੰਧਿਤ ਹੈ, ਇਸ ਤੇ ਕੰਮ ਕਰਨਾ ਹੋਵੇਗਾ ਤਾਂ ਜੋ ਸੰਗਠਨ ਅਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।ਇਸ ਮੌਕੇ ਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ,ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਮਨੂੰ ਧੀਰ, ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ, ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਵਿੱਕੀ ਗੁਜਰਾਲ,ਕਮਲ ਪ੍ਰਭਾਕਰ, ਰਾਕੇਸ਼ ਗੁਪਤਾ,ਯਾਦਵਿੰਦਰ ਪਾਸੀ,ਸਰਬਜੀਤ ਦਿਓਲ, ਸੰਨੀ ਬੈਂਸ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here