ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੁਲਦੀਪ ਕੁਮਾਰ ਨੇ ਚੰਡੀਗੜ੍ਹ ਦੇ ਨਵੇਂ ਮੇਅਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਗੱਪੀ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਹੀ ਉਨ੍ਹਾਂ ਦੀ ਕੁਰਸੀ ਤੇ ਨਹੀਂ ਬੈਠੇ ਹਨ ਤਾਂ ਇਹ ਚੋਣਾਂ ਕਿਵੇਂ ਹੋ ਸਕਦੀਆਂ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਕੁਲਦੀਪ ਕੁਮਾਰ ਨੇ ਚੰਡੀਗੜ੍ਹ ਦੇ ਨਵੇਂ ਮੇਅਰ ਵਜੋਂ ਸੰਭਾਲਿਆ ਅਹੁਦਾ
Advertisements