ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਨੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ, ਪਿਤਾ ਗੰਭੀਰ ਜ਼ਖ਼ਮੀ

ਸਮਰਾਲਾ (ਦ ਸਟੈਲਰ ਨਿਊਜ਼)। ਸਮਰਾਲਾ ਤੋਂ ਇੱਕ ਸਨਸਨੀਖੇਦ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਪਿੰਡ ਪੂਨੀਆਂ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਛੋਟੇ ਭਰਾ ਨੇ ਹੀ ਆਪਣੇ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਪਿਤਾ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਜਾਣਕਾਰੀ ਮੁਤਾਬਕ ਦਲਬੀਰ ਸਿੰਘ ਨੇ ਅਪਣੇ ਵੱਡੇ ਭਰਾ ਜਗਦੀਪ ਸਿੰਘ ਉਤੇ ਸੱਬਲ ਨਾਲ ਹਮਲਾ ਕਰਨ ਮਗਰੋਂ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ।

Advertisements

ਜਾਣਕਾਰੀ ਦਿੰਦਿਆ ਪਿੰਡ ਨਿਵਾਸੀ ਪ੍ਰਗਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦੇ ਪਿਤਾ ਰਾਮ ਸਿੰਘ ਪਿੰਡ ਵਿਚ ਅਲੱਗ ਘਰ ਵਿਚ ਰਹਿੰਦੇ ਸਨ ਜਦਕਿ ਛੋਟਾ ਭਰਾ ਦਲਵੀਰ ਸਿੰਘ ਵੱਖਰੇ ਘਰ ਵਿਚ ਰਹਿੰਦਾ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵਿਚਾਲੇ ਜ਼ਮੀਨੀ ਵਿਵਾਦ ਦੇ ਚਲਦਿਆਂ ਕਈ ਵਾਰ ਲੜਾਈ ਹੋਈ ਅਤੇ ਪੰਚਾਇਤ ਨੇ ਸਮਝੌਤਾ ਵੀ ਕਰਵਾਇਆ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਤਿੰਨੋਂ ਪਿਓ-ਪੁੱਤ ਨਸ਼ੇ ਦੇ ਆਦੀ ਸਨ। ਉਧਰ ਜ਼ਖਮੀ ਰਾਮ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਬੇਟੇ ਨੇ ਨਸ਼ੇ ਵਿਚ ਆ ਕੇ ਵੱਡੇ ਲੜਕੇ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ। ਉਨ੍ਹਾਂ ਨੇ ਮੁਲਜ਼ਮ ਦਲਵੀਰ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here