23 ਸਾਲਾਂ ਵਿਆਹੁਤਾ ਦੀ ਭੇਦਭਰੇ ਹਾਲਾਤਾਂ ਵਿੱਚ ਹੋਈ ਮੌਤ

ਮਾਲੇਰਕੋਟਲਾ (ਦ ਸਟੈਲਰ ਨਿਊਜ਼), ਰਿਪੋਰਟ-ਜਗਤਾਰ ਸਿੰਘ। ਮਾਲੇਰਕੋਟਲਾ ਤੋਂ ਇੱਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ 23 ਸਾਲਾਂ ਲੜਕੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਲੜਕੀ ਦੀ ਪਹਿਚਾਣ ਸਾਹੀਨ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਲੜਕੀ ਨੇ ਕਰੀਬ 7 ਮਹੀਨੇ ਪਹਿਲਾਂ ਘਰੋਂ ਭੱਜ ਕੇ ਲਵ ਮੈਰਿਜ ਕਰਵਾਈ ਸੀ ਅਤੇ ਲੜਕੀ 3 ਮਹੀਨਿਆਂ ਦੀ ਗਰਭਵਤੀ ਦੱਸੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦੀ ਅਜੇ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਲੜਕੀ ਦੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਮੌਤ ਦੇ ਆਰੋਪ ਲਗਾਏ ਹਨ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here