ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਯਕਮੁਸ਼ਤ ਜਮ੍ਹਾਂ ਕਰਵਾਉਣ ’ਤੇ ਵਿਆਜ ਤੇ ਜ਼ੁਰਮਾਨੇ ਤੋਂ 50 ਫੀਸਦੀ ਮੁਆਫ਼ੀ: ਜਿਯੋਤੀ ਬਾਲਾ ਮੱਟੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਿਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਇਕ ਸੁਨਹਿਰੀ ਮੌਕਾ ਦਿੱਤਾ ਗਿਆ ਹੈ। ਇਸ ਸੁਨਹਿਰੀ ਮੌਕੇ ਤਹਿਤ ਜਿਨ੍ਹਾਂ ਸ਼ਹਿਰ ਵਾਸੀਆਂ ਨੇ 31 ਮਾਰਚ 2023 ਤੱਕ ਦਾ ਬਣਦਾ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਹੈ, ਜੇਕਰ ਉਹ ਇਹ ਟੈਕਸ ਯਕਮੁਸ਼ਤ ਨਗਰ ਨਿਗਮ ਦਫ਼ਤਰ ਵਿਚ ਜਮ੍ਹਾਂ ਕਰਵਾਉਂਦੇ ਹਨ, ਤਾਂ ਇਸ ਬਕਾਇਆਜਾਤ ’ਤੇ ਲੱਗੇ ਜ਼ੁਰਮਾਨੇ ਅਤੇ ਵਿਆਜ਼ ਵਿਚ 50 ਫੀਸਦੀ ਮੁਆਫੀ ਦਿੱਤੀ ਜਾਵੇਗੀ। ਕਮਿਸ਼ਨਰ ਨਗਰ ਨਿਗਮ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਨਗਰ ਨਿਗਮ ਦੀ ਵੈਬਸਾਈਟ www.mchoshiarpur.in/  ’ਤੇ ਜਾ ਕੇ ਵਿਜ਼ਿਟ ਕਰਕੇ ਆਨਲਾਈਨ ਵੀ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਵਿਧਾ ਲਈ ਨਗਰ ਨਿਗਮ ਦਫ਼ਤਰ ਵਿਖੇ ਮਹੀਨਾ ਮਾਰਚ ਦੇ  ਸਾਰੇ ਸ਼ਨੀਵਾਰ, ਐਤਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ, ਜਿਥੇ ਜਨਤਾ ਆਪਣਾ ਟੈਕਸ ਜਮ੍ਹਾਂ ਕਰਵਾ ਸਕਦੀ ਹੈ। ਇਸ ਤੋਂ ਇਲਾਵਾ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸਕੀਮ ਦਾ ਭਰਪੂਰ ਫਾਇਦਾ ਉਠਾਉਂਦੇ ਹੋਏ ਕਾਊਂਟਰ ’ਤੇ ਆਪਣਾ ਟੈਕਸ ਜਮ੍ਹਾਂ ਕਰਵਾਉਂਦੇ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਜ਼ਰੂਰੀ ਤੌਰ ’ਤੇ ਰਜਿਸਟਰਡ ਕਰਵਾਉਣ।

Advertisements

LEAVE A REPLY

Please enter your comment!
Please enter your name here