ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਨੂੰ ਸ਼ੁਰੂ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 7 ਮਾਰਚ 2024 ਤੱਕ ਅਰਜ਼ੀਆਂ ਦੇ ਸਕਦੇੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਮਿਤੀ 11 ਮਾਰਚ 2024 ਤੋਂ ਡੇਅਰੀ ਸਿਖ਼ਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਮੁਫ਼ਤ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880, 7508973471 `ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here