ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੀਡੀਪੀਓ ਦਫਤਰ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

ਮੁਕੇਰੀਆਂ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ ਵਿਖੇ 4 ਮਾਰਚ 2024 ਦਿਨ ਸੋਮਵਾਰ ਨੂੰ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸੋਨਾਲੀਕਾ (ਟਰੈਕਟਰਜ਼) ਵੱਲੋਂ ਹੈਲਪਰ, ਟੈਕਨੀਸ਼ੀਅਨ ਅਤੇ ਓਪਰੇਟਰ ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਸ ਭਰਤੀ ਲਈ ਘੱਟੋ-ਘੱਟ ਦਸਵੀਂ ਪਾਸ/ ਆਈ.ਟੀ.ਆਈ ਪਾਸ (ਮਕੈਨੀਕਲ ਟ੍ਰੇਡਜ਼, ਕੇਵਲ ਲੜਕੇ) ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਰੈਕਸਾ ਸਕਿਊਰਿਟੀ ਵੱਲੋਂ ਸਕਿਊਰਿਟੀ ਗਾਰਡਾਂ ਦੀ ਭਰਤੀ ਕੀਤੀ ਜਾਣੀ ਹੈ। ਇਸ ਭਰਤੀ ਲਈ ਵਿਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਕੇਵਲ ਲੜਕੇ) ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਉਪਰੋਕਤ ਅਸਾਮੀਆਂ ਲਈ 18 ਤੋਂ 35 ਸਾਲ ਵਾਲੇ ਨੌਜਵਾਨ ਇਸ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਚਾਹਵਾਨ ਯੋਗ ਪ੍ਰਾਰਥੀ 4 ਮਾਰਚ 2024 ਦਿਨ ਸੋਮਵਾਰ ਨੂੰ ਸਵੇਰੇ 09:30 ਵਜੇ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ ਵਿਖੇ ਪਹੁੰਚ ਕੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here