ਵੋਟਰਾਂ ਨੂੰ ਈਵੀਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰ ਰਹੀਆਂ ਹਨ ਮੋਬਾਈਲ ਵੈਨਾਂ

ਫਾਜ਼ਿਲਕਾ, (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਦੀ ਵਰਤੋਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਹਰੇਕ ਹਲਕੇ ਵਿਚ ਦੋ-ਦੋ ਮੋਬਾਈਲ ਵੈਨਾ ਚਲਾਈਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨਾ 5 ਮਾਰਚ ਤੱਕ ਚਲਦੀਆਂ ਰਹਿਣਗੀਆਂ ਤੇ ਵੋਟਰਾਂ ਨੂੰ ਈ.ਵੀ.ਐਮ. ਦੀ ਵਰਤੋਂ ਕਰਨ ਸਬੰਧੀ ਜਾਣੂੰ ਕਰਵਾਉਣਗੀਆਂ।

Advertisements

 ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਵੈਨਾਂ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰੇਗੀ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰੀਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰਾਂ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਸਮੂਹ ਪੋਲਿੰਗ ਸਟੇਸ਼ਨਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵੋਟਰਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਇਹ ਮੋਬਾਈਲ ਵੈਨ ਹਲਕੇ ਵਿਚ ਆਉਦੀ ਹੈ ਤਾਂ ਇਸ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਆਪਣੀ ਵੋਟ ਪਾਉਣ ਦੀ ਪ੍ਰਕਿਰਿਆ ਸਬੰਧੀ ਪੂਰੀ ਜਾਣਕਾਰੀ ਹਾਸਲ ਕੀਤੀ ਜਾਵੇ ਤਾਂ ਜੋ ਚੋਣਾਂ ਸਮੇਂ ਆਪਣੇ ਵੋਟ ਦੇ ਅਧਿਕਾਰ ਦੀ ਪੂਰੀ ਪਾਰਦਰਸ਼ਤਾ ਨਾਲ ਵਰਤੋਂ ਕੀਤੀ ਜਾ ਸਕੇ।

ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here