ਆਮ ਆਦਮੀ ਕਲੀਨਿਕ ਲਈ 9 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਫਾਜ਼ਿਲਕਾ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਤੇ ਸ਼ਹਿਰੀ ਖੇਤਰ ਵਿਖੇ ਸੁਵਿਧਾਵਾਂ ਦਿੰਦੇ ਹੋਏ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ 9 ਨੌਜਵਾਨਾਂ ਨੂੰ ਆਮ ਆਦਮੀ ਕਲੀਨਿਕ ਲਈ ਭਰਤੀ ਕੀਤੀ ਗਈ ਹੈ ਜਿਨ੍ਹਾਂ ਦੇ ਬੀਤੇ ਦਿਨ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਸੀ ਅਤੇ ਭਰਤੀ ਪਰਕ੍ਰਿਆ ਇੰਟਰਵਿਊ ਰਾਹੀਂ ਪੂਰੀ ਕੀਤੀ ਗਈ ਹੈ। 

Advertisements

ਸਿਵਲ ਸਰਜਨ ਦਫ਼ਤਰ ਵਿਖੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਅਤੇ ਡਾਕਟਰ ਐਡੀਸਨ ਐਰਿਕ ਵਲੋ 9 ਉਮੀਦਵਾਰ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਨਵ ਨਿਯੁਕਤ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਦਾ ਮੈਡੀਕਲ ਹੋਣ ਤੋਂ ਬਾਅਦ ਜੋਇਨਿੰਗ ਹੋਵੇਗੀ।

ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਪੇਂਡੂ ਅਤੇ ਸ਼ਹਿਰੀ ਖੇਤਰ ਵਿਖੇ ਕੁਲ 23 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚਲ ਰਹੇ ਹਨ। ਇਹਨਾ ਵਿੱਚ ਲੋਕਾਂ ਦੇ ਮੁਫ਼ਤ ਲੈਬ ਟੈਸਟ ਅਤੇ ਦਵਾਈਆਂ ਦੇ ਨਾਲ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਸਰਕਾਰ ਵਲੋ ਹੁਣ 3 ਹੋਰ ਆਮ ਆਦਮੀ ਕਲੀਨਿਕ ਜਿਸ ਵਿਚ ਜਲਾਲਾਬਾਦ, ਅਰਨੀਵਾਲਾ ਅਤੇ ਅਬੋਹਰ ਸ਼ਾਮਿਲ ਹੈ, ਵਿਚ ਜਲਦੀ ਹੀ ਕਲੀਨਿਕ ਸ਼ੁਰੂ ਹੋਣਗੇ। । ਜਿਸਦੇ ਤਹਿਤ ਫਾਰਮਾਸਿਸਟ ਪੋਸਟ ਲਈ ਉਮੀਦਵਾਰਾਂ ਦੇ ਦਸਤਾਵੇਜ ਚੈਕ ਕਰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਖੇ ਕੁਆਲਿਟੀ ਸਿਹਤ ਸੁਵਿਧਾ ਦੇਣ ਲਈ ਵਿਭਾਗ ਵਚਨਬਧ ਹੈ। ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੂਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਇੰਟਰਵਿਊ ਰਾਹੀਂ ਫਾਰਮਾਸਿਸਟ ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ 9 ਉਮੀਦਵਾਰਾਂ ਨੂੰ ਸਲੈਕਟ ਕੀਤਾ। ਉਹਨ੍ਹਾਂ ਨੇ ਕਿਹਾ ਕਿ ਇਹਨਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿਚ ਮਿਲ ਦਾ ਪੱਥਰ ਸਾਬਿਤ ਹੋਵੇਗੀ।

ਪੇਂਡੂ ਖੇਤਰ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਤੈਨਾਤੀ ਕਾਰਨ ਸਿਹਤ ਸਹੂਲਤਾਂ ਵਿਚ ਵਾਧਾ ਹੋਵੇਗਾ ਅਤੇ ਲੋਕਾ ਨੂੰ ਇਸਦਾ ਫਾਇਦਾ ਮਿਲੇਗਾ। ਇਸ ਦੌਰਾਨ ਡਾਕਟਰ ਕਵਿਤਾ ਸਿੰਘ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ, ਸੁਖਦੇਵ ਸਿੰਘ, ਮਾਸ ਮੀਡੀਆ ਵਿੰਗ ਤੋ ਹਰਮੀਤ ਸਿੰਘ, ਦਿਵੇਸ਼ ਕੁਮਾਰ, ਕ੍ਰਿਸ਼ਨ ਕੁਮਾਰ, ਅਕਾਸ਼ ਕੁਮਾਰ ਕੰਬੋਜ ਹਾਜਰ ਸੀ ।

LEAVE A REPLY

Please enter your comment!
Please enter your name here