ਐਸਬੀਆਈ ਬੈਂਕ ਵਿੱਚੋਂ ਦੋ ਲੁਟੇਰੇ 8 ਲੱਖ ਲੁੱਟ ਕੇ ਹੋਏ ਫਰਾਰ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਵਿਚ ਦਿਨ ਦਿਹਾੜੇ ਲੁੱਟ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਸਟੇਟ ਬੈਂਕ ਆਫ਼ ਇੰਡੀਆ ਵਿੱਚੋਂ ਦੋ ਹਥਿਆਰਬੰਦ ਲੁਟੇਰਿਆਂ ਨੇ 8 ਲੱਖ ਰੁਪਏ ਲੁੱਟ ਲਏ। ਜਦੋਂ ਲੁਟੇਰਿਆਂ ਨੂੰ ਸੁਰੱਖਿਆਂ ਗਾਰਡਾਂ ਨੇ ਫੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰੇ ਨੇ ਉਨ੍ਹਾਂ ਦੀ ਰਾਈਵਲ ਖੋਹ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੇ ਅਤੇ ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕੀਤਾ ਜਾਵੇਗਾ।

Advertisements

LEAVE A REPLY

Please enter your comment!
Please enter your name here