ਰਾਸ਼ਟਰੀ  ਲੋਕ ਅਦਾਲਤ ਦਾ ਆਯੋਜਨ 9 ਮਾਰਚ ਨੂੰ ਹੋਵੇਗਾ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਰਾਜਿੰਦਰ ਸਿੰਘ ਰਾਏ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਭਜੋਤ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 9 ਮਾਰਚ 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਯੋਜਨ ਕੀਤਾ ਜਾ ਰਿਹਾ ਹੈ । ਇਸ ਗੱਲ ਦੀ ਜਾਣਕਾਰੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ ਚੇਅਰਪਰਸਨ ਸਬ ਡਵੀਜ਼ਨ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਰੂਪਾ ਧਾਲੀਵਾਲ ਨੇ ਦਿੱਤੀ ।

Advertisements
ਰੂਪਾ ਧਾਲੀਵਾਲ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ(ਪੈਸੇ) ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੈਸ਼ਨਲ ਲੋਕ ਅਦਾਲਤ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ।  ।

ਲੋਕ-ਅਦਾਲਤਾਂ ਦੇ ਫ਼ਾਇਦੇ ਦੱਸਿਆ ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ  ਛੇਤੀ ਤੇ ਨਿਆਂ ਮਿਲਦਾ ਹੈ, ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ,  ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ,  ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤ ਦਾ  ਵੱਧ ਤੋਂ ਵੱਧ ਲਾਭ ਲੈਣ ।

LEAVE A REPLY

Please enter your comment!
Please enter your name here