ਲੁਧਿਆਣਾ ਦੇ ਇੱਕ ਮੰਦਰ ‘ਚ ਹੋਈ ਬੇਅਦਬੀ ਨਿੰਦਨਯੋਗ: ਅਜੈਵੀਰ ਲਾਲਪੁਰਾ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ। ਲੁਧਿਆਣਾ ‘ਚ ਸਾਹਨੇਵਾਲ ਨੇੜੇ ਪਿੰਡ ਪਵਾਂ ’ਚ ਇੱਕ ਮੰਦਰ ’ਚ ਸ਼ਿਵ ਪਰਿਵਾਰ ਦੀਆਂ ਮੂਰਤੀਆਂ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਖੰਡਿਤ ਕਰਕੇ ਬੇਅਦਬੀ ਕੀਤੇ ਜਾਣ ਦੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਕਤ ਮੰਦਰ ‘ਚ ਅਣਪਛਾਤੇ ਵਿਅਕਤੀ ਵਲੋਂ ਦਾਖਲ ਹੋ ਕੇ ਤੋੜ ਫੋੜ ਕੀਤੀ ਕਰਨਾ ਅਤੇ ਮੰਦਰ ਦੇ ਅੰਦਰ ਕਰੀਬ 13 ਮੂਰਤੀਆਂ ਨੂੰ ਪੂਰੀ ਤਰ੍ਹਾਂ ਖੰਡਿਤ ਕਰ ਦੇਣਾ ਇੱਕ ਘਿਨਾਉਣੀ ਤੇ ਬੇਹੱਦ ਮੰਦਭਾਗੀ ਹਰਕਤ ਹੈ, ਜਿਸ ਨੇ ਹਿੰਦੂ ਭਾਈਚਾਰੇ ਦੇ ਨਾਲ ਨਾਲ ਹਰੇਕ ਸ਼ਿਵ ਭਗਤ ਦੇ ਦਿਲ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲਾਲਪੁਰਾ ਨੇ ਕਿਹਾ ਕਿ ਜਦੋਂ ਵੀ ਚੋਣਾਂ ਦਾ ਸਮਾਂ ਆਉਂਦਾ ਹੈ ਤਾਂ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਵਾਪਰਦੀਆਂ ਹਨ।

Advertisements

ਉਨ੍ਹਾਂ ਪੰਜਾਬ ਸਰਕਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀਆਂ ਦੀਅਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮਯਾਬ ਹੋਈ ਹੈ, ਅਤੇ ਇੱਥੋਂ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਪੰਜਾਬ ਪੁਲਿਸ ਕਿੰਨੀ ਕੁ ਚੌਕੰਨੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਪਿੱਛੇ ਸੋਚੀ ਸਮਝੀ ਵੱਡੀ ਸਾਜ਼ਸ਼ਿ ਜਾਪਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਬੇਅਦਬੀ ਨੂੰ ਅੰਜਾਮ ਦੇਣ ਵਾਲੇ ਵਿਅਕਤੀ/ਤੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਇਸ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਤਾਂ ਜੋ ਕਿਸੇ ਦੀ ਵੀ ਆਸਥਾ ਨੂੰ ਠੇਸ ਨਾ ਪਹੁੰਚੇ। ਲਾਲਪੁਰਾ ਨੇ ਕਿਹਾ ਕਿ ਪੰਜਾਬ ਨੇ ਬਹੁਤ ਸੰਤਾਪ ਹੰਢਾਏ ਹਨ ਤੇ ਹੁਣ ਪੰਜਾਬ ਦਾ ਮਾਹੌਲ ਕਿਸੇ ਵੀ ਕੀਮਤ ‘ਤੇ ਖ਼ਰਾਬ ਨਹੀਂ ਕੀਤਾ ਦੇਣ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਮੁਕੇਸ਼ ਗੁਪਤਾ, ਰੂਪਨਗਰ ਮੰਡਲ ਦੇ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here