ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੀਆਂ ਹਨ 2 ਮੋਬਾਇਲ ਵੈਨਾਂ: ਡਾ. ਦੁੱਗਲ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ 5 ਮਾਰਚ ਤੱਕ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਹਲਕੇ ਵਿਚ ਦੋ ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨਾਂਚਲਾਉਣਦਾ ਮੁੱਖ ਮੰਤਵ ਆਮ ਲੋਕਾਂ ਵਿੱਚ ਈ. ਵੀ. ਐੱਮ./ਵੀ. ਵੀ. ਪੈਟ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਵੋਟਰਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਇਹ ਮੋਬਾਈਲ ਵੈਨਾਂ ਉਨ੍ਹਾਂ ਦੇ ਪਿੰਡ ਜਾਂ ਸਹਿਰ ਆਉਂਦੀਆਂ ਹਨ ਤਾਂ ਉਹ ਇਸ ਤੋਂ ਆਪਣੀ ਵੋਟ ਪਾਉਣ ਦੀ ਪ੍ਰਕਿਰਿਆ ਸਬੰਧੀ ਪੂਰੀ ਜਾਣਕਾਰੀ ਹਾਸਲ ਕਰਨ ਤਾਂ ਜੋ ਚੋਣਾਂ ਸਮੇਂ ਵੋਟ ਪਾਉਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

Advertisements

LEAVE A REPLY

Please enter your comment!
Please enter your name here