ਸਾਹਨੇਵਾਲ ‘ਚ ਮੰਦਰ ‘ਚ ਮੂਰਤੀਆਂ ਤੋੜਨ ਦੀ ਘਟਨਾ ਨਿੰਦਣਯੋਗ: ਸੰਨੀ ਬੈਂਸ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਦੇਸ਼ ਦੇ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਧਾਰਮਿਕ ਸਥਾਨਾਂ ਦੀ ਮੁਰੰਮਤ ਤੇ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਸੋਚੀ ਸਮਝੀ ਸਾਜ਼ਿਸ਼ ਤਹਿਤ ਹਿੰਦੂ ਮੰਦਰਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ।ਇਸੇ ਸ਼ਾਜਿਸ਼ ਦੇ ਤਹਿਤ ਦੇਸ਼ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।ਇਹ ਗੱਲ ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਹੀ।ਉਨ੍ਹਾਂ ਨੇ ਮਹਾ ਸ਼ਿਵਰਾਤਰੀ ਤੋਂ ਪਹਿਲਾਂ ਪੰਜਾਬ ਦੇ ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਹਿੰਦੂ ਮੰਦਰ ਤੇ ਹਮਲਾ ਕਰਕੇ 14 ਮੂਰਤੀਆਂ ਤੋੜੇ ਜਾਣ ਦੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹਿੰਦੂ ਸਮਾਜ ਅਤੇ ਹਿੰਦੂ ਮੰਦਰ ਸੁਰੱਖਿਅਤ ਨਹੀਂ ਹਨ।

Advertisements

ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਗੰਭੀਰ ਅਪਰਾਧ ਲਈ ਮੌਤ ਦੀ ਸਜ਼ਾ ਜਾਂ ਉਮਰ ਕੈਦ ਦੀ ਸਜ਼ਾ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਦੀ ਬੇਅਦਬੀ ਨਿੰਦਣਯੋਗ ਹੈ,ਇਸ ਲਈ ਬੇਅਦਬੀ ਦੇ ਕਿਸੇ ਵੀ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।ਸੰਨੀ ਬੈਂਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਕਾਰਨ ਇੱਥੇ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਜੰਗਲ ਰਾਜ ਵਰਗੀ ਹੋ ਗਈ ਹੈ। ਇੱਥੇ ਹਰ ਰੋਜ਼ ਕਤਲ, ਅਗਵਾ ਅਤੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਲੋਕਾਂ ਨੂੰ ਫਿਰੌਤੀ ਲਈ ਫੋਨ ਆ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਨਾਲਾਇਕਾਂ ਲੋਕਾਂ ਦਾ ਟੋਲਾ ਹੈ।ਨਾ ਉਨ੍ਹਾਂਨੂੰ ਰਾਜ ਕਰਨਾ ਆਉਂਦਾ ਹੈ।ਨਾ ਹੀ ਉਹ ਸਿੱਖਣਾ ਚਾਹੁੰਦੇ ਹਨ।ਅੱਜ ਪੰਜਾਬ ਅਜਿਹੀ ਸਥਿਤੀ ਵਿੱਚ ਪਹੁੰਚ ਗਿਆ ਹੈ ਜਿਸ ਨੂੰ ਆਪਣੇ ਪੈਰਾਂ ਤੇ ਖੜ੍ਹਾ ਕੇਲ ਲਈ ਕਈ ਸਾਲ ਲੱਗ ਜਾਣਗੇ।

LEAVE A REPLY

Please enter your comment!
Please enter your name here