ਰੇਲਵੇ ਮੰਡੀ ਸਕੂਲ ਦੇ ਅਧਿਆਪਕ ਗੁਰਨਾਮ ਸਿੰਘ ਨੂੰ ਮਿਲਿਆ ਸਨਮਾਨ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਵਿੱਚ ਵਧੀਆ ਨਤੀਜੇ ਦੇਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ 29 ਫਰਵਰੀ ਨੂੰ ਦਫ਼ਤਰ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਮਿਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਸਨਮਾਨਿਤ ਕਰਨ ਲਈ ਰੱਖੇ ਗਏ ਪ੍ਰੋਗਰਾਮ ਵਿੱਚ ਗੁਰਨਾਮ ਸਿੰਘ ਵੋਕੇਸ਼ਨਲ ਮਾਸਟਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਭੇਜੇ ਗਏ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।

Advertisements

ਦਫਤਰ ਵਿੱਚ ਇਹ ਪ੍ਰਸ਼ੰਸਾ ਪੱਤਰ ਜਿਲਾ ਸਿੱਖਿਆ ਅਫਸਰ (ਸੈ: ਸਿ:) ਡਾਕਟਰ ਗੁਰਿੰਦਰਜੀਤ ਕੌਰ ਅਤੇ ਉਪ ਜਿਲਾ ਸਿੱਖਿਆ ਅਫਸਰ (ਸੈ: ਸਿ:) ਧੀਰਜ ਵਿਸ਼ਿਸ਼ਟ ਰਾਹੀਂ ਦਿੱਤਾ ਗਿਆ। ਗੁਰਨਾਮ ਸਿੰਘ ਵੋਕੇਸ਼ਨਲ ਮਾਸਟਰ ਦੁਆਰਾ ਸੈਸ਼ਨ 2022- 23 ਦੌਰਾਨ 12ਵੀਂ ਜਮਾਤ ਨੂੰ ਪੜਾਏ ਗਏ ਦੋ ਵਿਸ਼ਿਆਂ ਵਿੱਚੋਂ ਜਮਾਤ ਦੇ ਸਾਰੇ ਹੀ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਓਵਰ ਆਲ ਨਤੀਜਾ 100% ਰਿਹਾ । ਇਸ ਮੌਕੇ ਪ੍ਰਿੰਸੀਪਲ ਧਰਮਿੰਦਰ ਕੁਮਾਰ, ਪ੍ਰਿੰਸੀਪਲ ਸੰਜੀਵ ਕੁਮਾਰ, ਪ੍ਰਿੰਸੀਪਲ ਸੰਸਾਰ ਚੰਦ, ਲੈਕਚਰਾਰ ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here