ਗਿੰਦੀ ਵਾਸੀ ਮਾਹਿਲਪੁਰ 10 ਗ੍ਰਾਮ ਹੈਰੋਇਨ ਸਮੇਤ ਕਾਬੂ

ਹੁਸ਼ਿਆਰਪੁਰ/ਗੜ੍ਹਸ਼ੰਕਰ (ਦ ਸਟੈਲਰ ਨਿਊਜ਼)। ਗੜ੍ਹਸ਼ੰਕਰ ਪੁਲਿਸ ਨੇ ਇੱਕ ਵਿਅਕਤੀ ਨੂੰ 10 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏਐਸਆਈ ਰਛਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮੋਰਾਵਾਲੀ ਸਾਈਡ ਨੂੰ ਜਾ ਰਹੇ ਸੀ ਤਾਂ ਇਸ ਦੌਰਾਨ ਇੱਕ ਵਿਅਕਤੀ ਮੋਟਰਸਾਈਕਲ ਤੇ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਂ ਗੁਰਿੰਦਰ ਸਿੰਘ ਉਰਫ ਗਿੰਦੀ ਪੁੱਤਰ ਧਰਮਵੀਰ ਸਿੰਘ ਵਾਸੀ ਮਾਹਿਲਪੁਰ ਦੱਸਿਆ। ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here