ਪਿਕਅੱਪ ਅਤੇ ਟਰੈਕਟਰ-ਟਰਾਲੀ ਦੀ ਟੱਕਰ ‘ਚ ਪਿਕਅੱਪ ਚਾਲਕ ਦੀ ਮੌਤ

ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਵਿੱਚ ਦਰਦਨਾਕ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਿੱਥੇ ਕਿ ਕਿੰਨੂਆਂ ਨਾਲ ਲੱਦੀ ਪਿਕਅੱਪ ਦੀ ਟੱਕਰ ਟਰੈਕਟਰ-ਟਰਾਲੀ ਨਾਲ ਹੋ ਗਈ। ਇਸ ਹਾਦਸੇ ਵਿੱਚ ਪਿਕਅੱਪ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿਕਅੱਪ ਚਾਲਕ ਦੀ ਪਹਿਚਾਣ ਕੁੰਦਨ ਲਾਲ ਵਾਸੀ ਅਮਰਪੁਰਾ ਵਜੋਂ ਹੋਈ ਹੈ। ਕੁੰਦਨ ਪਿਕਅੱਪ ਵਿੱਚ ਕਿੰਨੂ ਭਰ ਕੇ ਧੂਰੀ ਵੱਲ ਜਾ ਰਿਹਾ ਸੀ।

Advertisements

ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਕੁੰਦਨ ਗੰਭੀਰ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਨੂੰ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here