ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਵਿੱਚ ਮਾਰੀ ਟੱਕਰ, ਚਾਲਕ ਦੀ ਮੌਤ

ਹੁਸ਼ਿਆਰਪੁਰ/ਮੇਹਟੀਆਣਾ (ਦ ਸਟੈਲਰ ਨਿਊਜ਼)।  ਮੇਹਟੀਆਣਾ ਤੋਂ ਇੱਕ ਖਬਰ ਮਿਲੀ ਹੈ। ਜਿੱਥੇ ਕਿ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਸੋਹਣ ਸਿੰਘ ਪੁੱਤਰ ਰਾਮ ਚੰਦ ਵਾਸੀ ਮੇਹਟੀਆਣਾ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੋਹਣ ਦਾ ਲੜਕਾ ਜਤਿੰਦਰ ਅਤੇ ਪਿੰਡ ਦਾ ਇੱਕ ਹੋਰ ਲੜਕਾ ਸਤਵਿੰਦਰ ਸਿੰਘ ਜੋ ਕਿ ਸੋਨਾਲੀਕਾ ਕੰਪਨੀ ਵਿੱਚ ਕੰਮ ਕਰਦੇ ਹਨ ਅਤੇ ਦੋਵਾਂ ਇਕੱਠੇ ਆਉਂਦੇ ਜਾਂਦੇ ਹਨ।

Advertisements

ਡਿਊਟੀ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਲੜਕੇ ਸਤਵਿੰਦਰ ਨੂੰ ਘਰੇਲੂ ਕੰਮ ਲਈ ਹੁਸ਼ਿਆਰਪੁਰ ਮਿਲਣਾ ਸੀ। ਜਦੋਂ ਸਾਰੇ ਇਕੱਠੇ ਹੋ ਕੇ ਜਾਣ ਲੱਗੇ ਤਾਂ ਇਸੇ ਦੌਰਾਨ ਇੱਕ ਮਿੰਨੀ ਬੱਸ ਪੀਬੀ30-ਕੇ-9747 ਨੇ ਤੇਜ਼ ਰਫ਼ਤਾਰੀ ਨਾਲ ਜਤਿੰਦਰ ਦੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ। ਜਿਸ ਕਾਰਨ ਜਤਿੰਦਰ ਮੋਟਰਸਾਈਕਲ ਤੋਂ ਡਿੱਗ ਪਿਆ ਅਤੇ ਉਸਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਸਦੀ ਮੌਤ ਹੋ ਗਈ। ਪੁਲਿਸ ਨੇ ਉਕਤ ਮਿੰਨੀ ਬੱਸ ਚਾਲਕ ਤੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here