ਫਾਜ਼ਿਲਕਾ (ਦ ਸਟੈਲਰ ਨਿਊਜ਼)। ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਹੈ ਕਿ ਪੀਐਮ ਵਿਸ਼ਕਰਮਾ ਸਕੀਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 4 ਮਾਰਚ ਨੂੰ ਸਵੇਰੇ 10 ਵਜੇ ਤੋਂ ਹੋਟਲ ਸਿਟੀ ਵਿਲਾ, ਸਾਹਮਣੇ ਗੁਰਦੁਆਰਾ ਬਾਬਾ ਨਾਮਦੇਵ, ਅਬੋਹਰ ਰੋਡ, ਫਾਜ਼ਿਲਕਾ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।
ਉਹਨਾਂ ਨੇ ਸਮੂਹ ਗ੍ਰਾਮ ਪੰਚਾਇਤਾਂ ਵਿੱਚ ਤੈਨਾਤ ਪੰਚਾਇਤ ਸਕੱਤਰਾਂ, ਗ੍ਰਾਮ ਪੰਚਾਇਤਾਂ, ਸਰਪੰਚਾਂ ਤੇ ਗ੍ਰਾਮ ਸੇਵਕਾਂ ਨੂੰ ਇਸ ਕੈਂਪ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ। ਇਸ ਤੋਂ ਬਿਨਾਂ ਹੋਰ ਲੋਕ ਵੀ ਇਸ ਕੈਂਪ ਵਿੱਚ ਪਹੁੰਚ ਕੇ ਇਸ ਸਕੀਮ ਸਬੰਧੀ ਜਾਣਕਾਰੀ ਲੈ ਸਕਦੇ ਹਨ ਹਨ।