ਭਾਜਪਾ ਵਰਕਰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਚ ਆਪਣੀ ਸਾਰੀ ਤਾਕਤ ਲਗਾ ਦੇਣ: ਸੁਰਜੀਤ ਜਿਆਣੀ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਐਕਸ਼ਨ ਮੋਡ ਵਿੱਚ ਆ ਗਈ ਹੈ। ਐਤਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਗ੍ਰਹਿ ਪਿੰਡ ਖੋਜੇਵਾਲ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਦੇ ਇੰਚਾਰਜ ਸੁਰਜੀਤ ਕੁਮਾਰ ਜਿਆਣੀ,ਹਲਕਾ ਖਡੂਰ ਸਾਹਿਬ ਦੇ ਕਨਵੀਨਰ ਮਨਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਇੰਚਾਰਜ ਹਨੀ ਕੰਬੋਜ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਦੌਰਾਨ ਉਨ੍ਹਾਂ ਅਹੁਦੇਦਾਰਾਂ ਦੀ ਮੀਟਿੰਗ ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਚ ਸੁਰਜੀਤ ਜਿਆਣੀ ਨੇ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਜਾਓ।ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਐਨਡੀਏ ਅਤੇ ਯੂਪੀਏ ਵਿੱਚ ਲੋਕਾਂ ਨੂੰ ਫਰਕ ਦੱਸਣ।ਸੁਰਜੀਤ ਜਿਆਣੀ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਣ ਦੀ ਗੱਲ ਆਖੀ।ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਆਪਣੀ ਸਾਰੀ ਤਾਕਤ ਲਗਾ ਦੇਣ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਵੇਂ ਨਾਅਰੇ ਇਸ ਵਾਰ ਚਾਰ ਸੋ ਦੇ ਪਾਰ ਤੇ ਕਾਰਜ ਕਰਦੇ ਹੋਏ ਉਹ ਕੇਂਦਰ ਸਰਕਾਰ ਅਤੇ ਭਾਜਪਾ ਸ਼ਾਸਤ ਰਾਜ ਸਰਕਾਰਾਂ ਦਾ ਕੰਮ ਲੋਕਾਂ ਵਿੱਚ ਲੈ ਕੇ ਜਾਣ। ਨਾਲ ਹੀ ਲੋਕਾਂ ਨੂੰ ਵੀ ਅਪੀਲ ਕਰਨ ਕਿ ਦੇਸ਼ ਦੇ ਵਿਕਾਸ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ।

Advertisements

ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਇਹ ਮੀਟਿੰਗ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਥੇਬੰਦਕ ਢਾਂਚੇ ਨੂੰ ਸਰਗਰਮ ਕਰਨ ਅਤੇ ਮੋਦੀ ਦੀ ਗਰੰਟੀ ਨੂੰ ਵੱਧ ਤੋਂ ਵੱਧ ਲੋਕਾਂ ਵਿੱਚ ਫੈਲਾਉਣ ਤੇ ਕੇਂਦਰਿਤ ਸੀ।ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਨੌਜਵਾਨ, ਗਰੀਬ,ਔਰਤਾਂ ਅਤੇ ਕਿਸਾਨਾਂ ਤੇ ਧਿਆਨ ਕੇਂਦਰਿਤ ਕਰਨ ਦੀ ਰਣਨੀਤੀ ਤੈਅ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਨੌਜਵਾਨਾਂ, ਗਰੀਬਾਂ, ਮਹਿਲਾਵਾਂ ਅਤੇ ਕਿਸਾਨਾਂ ਤੇ ਫੋਕਸ ਕਰਨ ਲਈ ਰਣਨੀਤੀ ਤੈਅ ਕੀਤੀ ਗਈ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਗਰੀਬਾਂ, ਨੌਜਵਾਨਾਂ,ਕਿਸਾਨਾਂ ਅਤੇ ਔਰਤਾਂ ਤੱਕ ਸਹੀ ਢੰਗ ਨਾਲ ਪਹੁੰਚਿਆ ਹਨ ਤਾਂ 400 ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।ਉਨ੍ਹਾਂ ਨੇ ਸਾਰਿਆਂ ਨੂੰ ਮਿਸ਼ਨ ਮੋਡ ਵਿੱਚ ਚੋਣਾਂ ਦੀ ਤਿਆਰੀ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਅਹੁਦੇਦਾਰਾਂ ਨੂੰ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਲੋਕਾਂ ਵਿੱਚ ਆਪਣੇ ਵਿਚਾਰਾਂ ਨੂੰ ਹਮਲਾਵਰ ਢੰਗ ਨਾਲ ਪੇਸ਼ ਕਰਨ।

ਇਸ ਤੋਂ ਇਲਾਵਾ ਗਰੀਬਾਂ ਦੀ ਭਲਾਈ ਨਾਲ ਸਬੰਧਤ ਪ੍ਰੋਗਰਾਮਾਂ ਦਾ ਡਾਟਾ ਵੱਧ ਤੋਂ ਵੱਧ ਸਾਂਝਾ ਕਰਨ।ਖੋਜੇਵਾਲ ਨੇ ਵਿਰੋਧੀ ਧਿਰ ਦੀ ਨੇਗਟਿਵ ਕੰਪੇਨ ਦਾ ਪਾਜ਼ਿਟਿਵ ਜਵਾਬ ਦੇਣ ਲਈ ਕਿਹਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਜ਼ਿਲ੍ਹਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਨੀਟੂ, ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ, ਮੰਡਲ ਇੱਕ ਮੁਖੀ ਕਮਲ ਪ੍ਰਭਾਕਰ, ਮੰਡਲ ਦੋ ਮੁਖੀ ਰਾਕੇਸ਼ ਗੁਪਤਾ, ਸੁਲਤਾਨਪੁਰ ਲੋਧੀ ਮੁਖੀ ਰਾਕੇਸ਼ ਪੁਰੀ, ਮੰਡਲ ਤਲਵੰਡੀ ਚੌਧਰੀਆਂ ਪ੍ਰਧਾਨ ਡਾ.ਪਰਮਜੀਤ ਸਿੰਘ, ਉਪ ਪ੍ਰਧਾਨ ਪਰਮਜੀਤ ਸਿੰਘ, ਮੰਡਲ ਸਦਰ ਦੋਨਾ ਪ੍ਰਧਾਨ ਸਰਬਜੀਤ ਸਿੰਘ ਦਿਓਲ, ਮੰਡਲ ਬੇਟ ਪ੍ਰਧਾਨ ਬਲਵੰਤ ਸਿੰਘ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਬੀਬੜੀ, ਐਸ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here