ਪ੍ਰਦੀਪ ਠਾਕੁਰ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਯੂਥ ਕੋਆਰਡੀਨੇਟਰ ਨਿਯੁਕਤ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਪਣੀ ਸਥਿਤੀ ਨੂੰ ਹਰ ਤਰਾਂ ਮਜ਼ਬੂਤ ਕਰਨ ਲਈ ਭਾਜਪਾ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ।ਇਸੇ ਕੜੀ ਵਿੱਚ ਐਤਵਾਰ ਨੂੰ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸੇਵਾਮੁਕਤ ਆਈਏਐਸ ਐਸਆਰ ਲੱਧੜ ਨੇ ਕਾਂਗਰਸ ਸੇਵਾ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਠਾਕੁਰ ਨੂੰ ਭਾਜਪਾ ਐਸਸੀ ਮੋਰਚਾ ਪੰਜਾਬ ਦਾ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰਦੀਪ ਠਾਕੁਰ ਦੇ ਲੰਮੇ ਸਿਆਸੀ ਜੀਵਨ ਅਤੇ ਲੋਕ ਸੇਵਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਭਾਜਪਾ ਐਸਸੀ ਮੋਰਚਾ ਪੰਜਾਬ ਦਾ ਯੂਥ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਪ੍ਰਦੀਪ ਠਾਕੁਰ ਨੇ ਆਪਣੀ ਇਸ ਨਿਯੁਕਤੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ,ਪੰਜਾਬ ਪ੍ਰਧਾਨ ਸੁਨੀਲ ਜਾਖੜ,ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸੇਵਾਮੁਕਤ ਆਈਏਐਸ ਐਸਆਰ ਲੱਧੜ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਐਸਆਰ ਲੱਦੜ ਨੇ ਨਵੀਂ ਜਿੰਮੇਵਾਰੀ ਸੰਭਾਲਣ ਵਾਲੇ ਪ੍ਰਦੀਪ ਠਾਕੁਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਅਤੇ ਸਬ ਤੋਂ ਲੋਕਪ੍ਰਿਯ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੰਮ ਕਰਨ ਦਾ ਮੌਕਾ ਮਿਲਣ ਤੇ ਪੂਰੀ ਲਗਨ ਨਾਲ ਕੰਮ ਕਰੋ।ਪ੍ਰਦੀਪ ਠਾਕੁਰ ਨੇ ਕਿਹਾ ਕਿ ਉਹ ਨਰਿੰਦਰ ਮੋਦੀ ਦੀ ਕ੍ਰਿਸ਼ਮਈ ਅਗਵਾਈ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਨੇ ਗਰੀਬਾਂ ਖਾਸ ਕਰਕੇ ਐਸਸੀ ਵਰਗ ਲਈ ਬਹੁਤ ਕੰਮ ਕੀਤਾ ਹੈ।

Advertisements

ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਗਰੀਬ ਲੋਕਾਂ ਦੇ ਆਦਰਸ਼ ਹਨ। ਇਸ ਮੌਕੇ ਐਸਆਰ ਲੱਦੜ ਨੇ ਕਿਹਾ ਕਿ ਸਿਰਫ ਭਾਰਤੀ ਜਨਤਾ ਪਾਰਟੀ ਹੀ ਹਰ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ। ਪਾਰਟੀ ਦਾ ਮੂਲ ਮੰਤਰ ਸਬਦਾ ਸਾਥ, ਸਬਦਾ ਵਿਕਾਸ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਭਰਮ ਫੈਲਾਉਂਦੀ ਹੈ ਅਤੇ ਇਹੋ ਜਿਹੀਆਂ ਭਰਮ ਖ਼ਬਰਾਂ ਨਾਲ ਸਾਨੂੰ ਆਪਣੀ ਸਿਆਣਪ ਅਤੇ ਵਿਵੇਕ ਨਾਲ ਇਸ ਭੰਬਲਭੂਸੇ ਨੂੰ ਫੈਲਣ ਤੋਂ ਰੋਕਣਾ ਹੈ ਅਤੇ ਹਰ ਮਾਮਲੇ ਦੀ ਸੱਚਾਈ ਨੂੰ ਵੱਧ ਤੋਂ ਵੱਧ ਜਨਤਾ ਦੇ ਸਾਹਮਣੇ ਰੱਖਣਾ ਹੀ ਸਦਾ ਸਬ ਤੋਂ ਵਡਾ  ਫਰਜ ਹੈ ਦੇਖਿਆ ਜਾਵੇ ਤਾਂ ਭੀਮ ਰਾਓ ਅੰਬੇਡਕਰ ਜੀ ਨੇ ਹਰ ਸਮਾਜਕ ਵਰਗ ਦੀ ਚੜ੍ਹਦੀ ਕਲਾ ਲਈ ਕਈ ਵੱਡੇ ਉਪਰਾਲੇ ਕੀਤੇ ਪਰ ਕਾਂਗਰਸ ਨੇ ਉਨ੍ਹਾਂ ਦੇ ਯਤਨਾਂ ਨੂੰ ਸਿਰਫ ਰਾਜਨੀਤੀ ਲਈ ਹੀ ਧੋਖੇ ਨਾਲ ਵਰਤਿਆ ਪਰ ਉਨ੍ਹਾਂ ਦੀ ਵਿਚਾਰਧਾਰਾ ਨੂੰ ਲਾਗੂ ਕਰਨ ਦਾ ਕੰਮ ਭਾਰਤੀ ਜਨਤਾ ਪਾਰਟੀ ਵਲੋਂ ਕੀਤਾ ਗਿਆ। ਦੇਖਿਆ ਜਾਵੇ ਤਾਂ ਡਾ:ਭੀਮ ਰਾਓ ਅੰਬੇਡਕਰ ਨੂੰ ਕਦੇ ਵੀ ਭਾਰਤ ਦਾ ਖਿਤਾਬ ਕਾਂਗਰਸ ਨੇ ਨਹੀਂ ਦਿੱਤਾ ਅਤੇ ਸਭ ਤੋਂ ਪਹਿਲਾਂ ਡਾ: ਭੀਮ ਰਾਓ ਅੰਬੇਡਕਰ ਨੂੰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਭਾਰਤ ਰਤਨ ਦੀ ਉਪਾਧੀ ਦਿੱਤੀ ਗਈ ਇੰਨਾ ਹੀ ਨਹੀਂ ਉਨ੍ਹਾਂਦੀ  ਜਨਮ ਭੂਮੀ ਮਹੂ ਨੂੰ ਤੀਰਥ ਅਸਥਾਨ ਵਜੋਂ ਵਿਕਸਤ ਕਰਕੇ ਉਨ੍ਹਾਂ ਦੇ ਵਿਚਾਰਾਂ ਨੂੰ ਆਦਰਸ਼ ਰੂਪ ਵਿਚ ਲੋਕਾਂ ਵਿਚ ਪੇਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਜਾਤੀ ਭੇਦਭਾਵ ਦੀ ਰਾਜਨੀਤੀ ਦਾ ਭਰਮ ਨਹੀਂ ਫੈਲਾਉਂਦੀ,ਉਨ੍ਹਾਂ ਲਈ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਬਰਾਬਰ ਹਨ।ਭਾਰਤੀ ਜਨਤਾ ਪਾਰਟੀ ਵਿੱਚ ਜਾਤ-ਪਾਤ ਅਤੇ ਧਰਮ ਦਾ ਸਤਿਕਾਰ ਰੱਖਿਆ ਜਾਂਦਾ ਹੈ,ਇਸੇ ਕਰਕੇ ਅੱਜ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।

LEAVE A REPLY

Please enter your comment!
Please enter your name here