ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ 11 ਮਾਰਚ 2024 ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਂਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੀਂ ਚਾਹੀਦੀ ਹੈ।

Advertisements

ਇਸ ਸਿਖਲਾਈ ਕੋਰਸ ਦੀ ਫੀਸ 1000  ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਹੋਵੇਗੀ। ਇਹ ਫੀਸ ਟ੍ਰੇਨਿੰਗ ਕਰਨ ਉਪਰੰਤ ਰਿਫੰਡ ਕੀਤੀ ਜਾਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ਼, ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 7 ਮਾਰਚ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮਕਾਜ਼ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜ਼ਾ ਲੈ ਸਕਣਗੇ ਅਤੇ ਸਰਕਾਰ ਵੱਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 01882-220025 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here