Thursday, October 29, 2026
Home Latest ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਮਾਰਚ ਨੂੰ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਮਾਰਚ ਨੂੰ

ਪਟਿਆਲਾ (ਦ ਸਟੈਲਰ ਨਿਊਜ਼)। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 5 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕਤਰੇਤ, ਪਟਿਆਲਾ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਰਿਲੇਸ਼ਨਸਿ਼ਪ ਮੈਨੇਜਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 05-03-2024 ਦਿਨ  ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਪਨੀ ਵੱਲੋਂ ਰੀਲੇਸ਼ਨਸ਼ਿਪ ਮੈਨੇਜਰ ਦੀ ਅਸਾਮੀ (ਲੜਕੇ ਅਤੇ ਲੜਕੀਆਂ) ਲਈ ਪਲੇਸਮੇਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿਦਿਅਕ ਯੋਗਤਾ ਗਰੈਜੂਏਸ਼ਨ/ਪੀ.ਜੀ. ਅਤੇ ਗਰੈਜੂਏਸ਼ਨ ਆਖਰੀ ਸਾਲ ਕਰ ਰਹੇ ਪ੍ਰਾਰਥੀ ਹਿਸਾ ਲੈ ਸਕਦੇ ਹਨ ਅਤੇ ਉਮਰ 19-25 ਸਾਲ  ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 05-03-2024 ਦਿਨ ਦਿਨ  ਮੰਗਲਵਾਰ ਨੂੰ ਸਵੇਰੇ 10 ਵੱਜੇ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here