ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ 20 ਮਾਰਚ ਨੂੰ ਲੱਗੇਗਾ ਕਿਸਾਨ ਮੇਲਾ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ 20 ਮਾਰਚ 2024 ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਖੇਤੀ ਨਾਲ ਸਬੰਧਿਤ ਕੰਪਨੀਆਂ ਵੱਲੋਂ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ।

Advertisements

ਇਸਦੇ ਨਾਲ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਨਵੀਂ ਜਾਣਕਾਰੀ ਦੇਣਗੇ। ਇਸ ਮੌਕੇ ਖੇਤੀ ਸਾਹਿਤ ਅਤੇ ਸਾਉਣੀ ਦੀਆਂ ਫ਼ਸਲਾਂ ਦੇ ਬੀਜਾਂ ਦੀ ਵਿੱਕਰੀ ਵੀ ਕੀਤੀ ਜਾਵੇਗੀ। ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਕਿਸਾਨ ਮੇਲੇ ਵਿੱਚ ਸ਼ਾਮਿਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਹੈ।

LEAVE A REPLY

Please enter your comment!
Please enter your name here