ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਪੰਜਾਬ ਸਰਕਾਰ: ਗੁਰਬਿੰਦਰ ਸਾਹੀ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਿਖਿਆ ਦੇ ਖੇਤਰ ਚ ਕ੍ਰਾਂਤੀ ਲਿਆ ਰਹੀ ਹੈ ਤੇ ਆਪ ਨੇ ਚੋਣਾਂ ਸਮੇਂ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ।ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ। ਉਨ੍ਹਾਂ ਆਖਿਆ ਕਿ ਜਦ ਸਾਡੀ ਨਵੀਂ ਪੀੜੀ ਵਿਸ਼ਵ ਪੱਧਰੀ ਸਿੱਖਿਆ ਪ੍ਰਰਾਪਤ ਕਰੇਗੀ ਤਾਂ ਹੀ ਸਾਡੇ ਨੌਜਵਾਨ ਵਿਸ਼ਵ ਪੱਧਰੀ ਯੋਗਤਾਵਾਂ ਹਾਸਿਲ ਕਰਕੇ ਸੂਬੇ ਨੂੰ ਅੱਗੇ ਲਿਜਾ ਸਕਣਗੇ। ਉਹਨਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਵਿਅਕਤੀ ਦੀ ਨੀਹ ਵਜੋ ਕੰਮ ਕਰਦੀ ਹੈ ਅਤੇ ਪੰਜਾਬ ਸਰਕਾਰ ਸਾਡੀ ਇਸੇ ਨੀਹ ਨੂੰ ਮਜਬੂਤ ਕਰਨ ਦੇ ਇਰਾਦੇ ਨਾਲ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰ ਰਹੀ ਹੈ।

Advertisements

ਸਾਹੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ  ਸਕੂਲਾਂ ਵੱਲ ਧਿਆਨ ਨਹੀਂ ਸੀ ਦਿੱਤਾ ਪਰ ਹੁਣ ਪੰਜਾਬ ਸਰਕਾਰ ਲਗਾਤਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ।ਇਸ ਦੇ ਨਾਲ ਹੀ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ ਹੈ ਤੇ ਲਗਾਤਾਰ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਸਕੂਲ ਪਿ੍ਰੰਸੀਪਲਾਂ ਨੂੰ ਸਿੰਘਾਪੁਰ ਤੋਂ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਆਈਆਈਟੀ ਤੋਂ ਸਿਖਲਾਈ ਦਵਾਈ ਗਈ ਹੈ ਤਾਂ ਜੋ ਉਹ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਬੱਚਿਆਂ ਨੂੰ ਦੇ ਸਕਣ।ਸਾਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਸਾਰਥਕ ਨਤੀਜੇ ਸਭ ਦੇ ਸਾਹਮਣੇ ਹੋਣਗੇ।

ਉਨਾਂ ਨੇ ਕਿਹਾ ਕਿ ਅਸੀਂ ਥੋੜ-ਚਿਰੇ ਤੇ ਵੋਟਾਂ ਤੇ ਕੇਂਦਰਿਤ ਕੰਮ ਨਹੀਂ ਕਰ ਰਹੇ ਬਲਕੀ ਸਿੱਖਿਆ ਵਰਗੇ ਖੇਤਰ ਵਿੱਚ ਸੁਧਾਰ ਕਰਕੇ ਅਸੀਂ ਪੰਜਾਬ ਦੇ ਭਵਿੱਖ ਨਿਰਮਾਣ ਵਿੱਚ ਲੱਗੇ ਹੋਏ ਹਾਂ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਸਕੂਲ ਆਫ ਐਮੀਨੈਂਸ ਸਿੱਖਿਆ ਦੇ ਖੇਤਰ ਚ ਵੱਡੀ ਤਬਦੀਲੀ ਲੈ ਕੇ ਆਉਣਗੇ। ਉਨ੍ਹਾਂ ਕਿਹਾ ਆਪ ਸਰਕਾਰ ਸਿਹਤ,ਸਿੱਖਿਆ ਤੇ ਰੁਜ਼ਗਾਰ ਤੇ ਵਿਸ਼ੇਸ਼ ਤੌਰ ਤੇ ਕੰਮ ਕਰ ਰਹੀ ਹੈ, ਜਿਸ ਤਹਿਤ ਪਹਿਲਾਂ ਪੰਜਾਬ ਅੰਦਰ ਆਮ ਆਦਮੀ ਕਲੀਨਿਕਾਂ ਦਾ ਨਿਰਮਾਣ ਕੀਤਾ ਗਿਆ,ਫਿਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਕਦਮ ਚੁੱਕਿਆ ਗਿਆ ਤੇ ਹੁਣ ਸਕੂਲ ਆਫ ਐਮੀਨੈਂਸ ਦਾ ਨਿਰਮਾਣ ਕਰਕੇ ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ।

LEAVE A REPLY

Please enter your comment!
Please enter your name here