20 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਰਿਆਣਾ ਪੁਲਿਸ ਵੱਲੋਂ ਦੋ ਜਾਣਿਆ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਹਰਿਆਣਾ ਦੇ ਮੁਖੀ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਐਸਆਈ ਗੁਰਬਚਨ ਸਿੰਘ ਸਮੇਤ ਪੁਲਿਸ ਹਾਜੀਪੁਰ ਰੋਡ ਤੇ ਮੌਜੂਦ ਸਨ। ਇਨੇ ਨੂੰ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਜਿਸ ਦੇ ਪਿੱਛੇ ਇੱਕ ਔਰਤ ਬੈਠੀ ਹੋਈ ਸੀ ਆਉਦਾ ਦਿਖਾਈ ਦਿੱਤਾ ਜਿਸ ਨੂੰ ਰੋਕਣ ਤੇ ਮੋਟਰਸਾਈਕਲ ਵਾਲੇ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਆਪਣਾ ਨਾਮ ਮਨਦੀਪ ਰਾਮ ਵਾਾਸੀ ਚੌਟਾਲਾ ਥਾਣਾ ਟਾਂਡਾ ‘ਤੇ ਔਰਤ ਨੇ ਆਪਣਾ ਨਾਮ ਕਿਰਨ ਕੌਰ ਉਰਫ ਪੂਜਾ ਪਤਨੀ ਅਜੇ ਕੁਮਾਰ ਵਾਸੀ ਚੌਟਾਲਾ ਦੱਸਿਆ ਤਲਾਸ਼ੀ ਕਰਨ ਤੇ ਇਹਨਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਹਰਿਆਣਾ ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਥਾਣਾ ਹਰਿਆਣਾ ਵਿਖੇ ਮੁਕਦਮਾ ਦਰਜ ਕਰਕੇ ਇਹਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿਤੀ ਹੈ ।ਇਸ ਮੌਕੇ ਥਾਣਾ ਹਰਿਆਣਾ ਦੇ ਮੁਖੀ ਨਿਰਮਲ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਤੇ ਖਰੀਦਣ ਵਾਲਿਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।

Advertisements

LEAVE A REPLY

Please enter your comment!
Please enter your name here