ਗੁੜ ਦੇ ਕੜਾਹੇ ਵਿੱਚ ਡਿੱਗਣ ਕਾਰਨ ਬਜ਼ੁਰਗ ਦੀ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਪਿੰਡ ਟਿੱਬਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ।ਜਿੱਥੇ ਕਿ ਇੱਕ ਬਜ਼ੁਰਗ ਦੀ ਗੁੜ ਦੇ ਕੜਾਹੇ ਵਿੱਚ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਸੁਰਿੰਦਰ ਸਿੰਘ ਪਿੰਡ ਮੁੰਡੀ ਮੋੜ ਨੇੜੇ ਇੱਕ ਰੋਲਰ ਤੇ ਗੰਨੇ ਲੈ ਕੇ ਗਿਆ ਸੀ ਤੇ ਉਹ ਅਚਾਨਕ ਗੁੜ ਦੇ ਕੜਾਹੇ ਵਿੱਚ ਡਿੱਗ ਗਿਆ ਤੇ ਉਹ ਗੰਭੀਰ ਜ਼ਖਮੀ ਹੋ ਗਿਆ।

Advertisements

ਉਸਨੂੰ ਜ਼ਖਮੀ ਹਾਲਤ ਵਿੱਚ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਇਲਾਜ ਦੌਰਾਨ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

LEAVE A REPLY

Please enter your comment!
Please enter your name here